ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੋਕ ਸਭਾ ਚੋਣਾਂ ਬਾਅਦ ਵਿਧਾਨ ਸਭਾ ਚੋਣਾਂ ਦੀ ਤਿਆਰੀ ’ਚ ਲੱਗੀ ਭਾਜਪਾ

ਲੋਕ ਸਭਾ ਚੋਣਾਂ ਬਾਅਦ ਵਿਧਾਨ ਸਭਾ ਚੋਣਾਂ ਦੀ ਤਿਆਰੀ ’ਚ ਲੱਗੀ ਭਾਜਪਾ

ਲੋਕ ਸਭਾ ਚੋਣਾਂ ਵਿਚ ਮਿਲੀ ਜਿੱਤ ਦੇ ਬਾਅਦ ਭਾਜਪਾ ਹੁਣ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿਚ ਲਗ ਗਈ ਹੈ। ਭਾਰਤੀ ਜਨਤਾ ਪਾਰਟੀ ਪ੍ਰਧਾਨ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ, ਮਹਾਰਾਸ਼ਟਰ ਅਤੇ ਝਾਰਖੰਡ ਦੇ ਸੀਨੀਅਰ ਪਾਰਟੀ ਆਗੂਆਂ ਨਾਲ ਐਤਵਾਰ ਨੂੰ ਰਾਜ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਉਤੇ ਵਿਚਾਰ ਚਰਚਾ ਕੀਤੀ।

 

ਪਾਰਟੀ ਸੂਤਰਾਂ ਅਨੁਸਾਰ ਸ਼ਾਹ ਇੱਥੇ ਪਾਰਟੀ ਮੁੱਖ ਦਫ਼ਤਰ ਪਹੁੰਚੇ ਅਤੇ ਹਰਿਆਦਾ, ਝਾਰਖੰਡ ਅਤੇ ਮਹਾਰਾਸ਼ਟਰ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ। ਸਮਝਿਆ ਜਾਂਦਾ ਹੈ ਕਿ ਮੀਟਿੰਗ ਵਿਚ ਤਿੰਨਾਂ ਦੀ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਵਿਚਾਰ ਚਰਚਾ ਕੀਤੀ ਗਈ। ਤਿੰਨਾਂ ਵਿਧਾਨ ਸਭਾਵਾਂ ਦੀਆਂ ਚੋਣਾਂ ਸਾਲ ਦੇ ਅੰਤ ਵਿਚ ਹੋਣਗੀਆਂ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Meeting chaired Amit Shah with core groups of Haryana Maharashtra and Jharkhand ahead of assembly elections