ਡੀਐਮਕੇ ਦੇ ਪ੍ਰਧਾਨ ਐਮ ਕੇ ਸਟਾਲਿਨ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਵਿਕਾਸ ਦੀ ਰਾਜਨੀਤੀ ਦੀ ਜਿੱਤ ਹੈ ਕਿਉਂਕਿ ਇਹ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਵੱਲ ਵੱਧ ਰਹੀ ਹੈ।
ਸਟਾਲਿਨ ਨੇ ਟਵਿਟਰ 'ਤੇ ਕੇਜਰੀਵਾਲ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੂੰ ਫਿਰ ਤੋਂ ਵੱਡੇ ਫ਼ਤਵੇ ਨਾਲ ਦਿੱਲੀ ਵਿਚ ਸਰਕਾਰ ਬਣਾਉਣ ਲਈ ਵਧਾਈ ਦਿੰਦਾ ਹਾਂ।
ਉਨ੍ਹਾਂ ਕਿਹਾ ਕਿ ਇਹ ਸਪਸ਼ਟ ਤੌਰ ‘ਤੇ ਫਿਰਕੂ ਰਾਜਨੀਤੀ ਨਾਲੋਂ ਵਿਕਾਸ ਦੀ ਰਾਜਨੀਤੀ ਦੀ ਜਿੱਤ ਹੈ। ਸੰਘੀ ਅਧਿਕਾਰਾਂ ਅਤੇ ਖੇਤਰੀ ਇੱਛਾਵਾਂ ਨੂੰ ਸਾਡੇ ਦੇਸ਼ ਦੇ ਹਿੱਤਾਂ ਲਈ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ। ਚੋਣ ਨਤੀਜਿਆਂ ਅਨੁਸਾਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਪੱਸ਼ਟ ਤੌਰ ‘ਤੇ ਦਿੱਲੀ ਵਿਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਜਾ ਰਹੀ ਹੈ।