ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੈਨੂੰ ਹੈਰਾਨੀ ਨੀ ਹੋਣੀ ਜੇ ਮੋਦੀ ਸਰਕਾਰ 'ਚ ਪੈਟਰੋਲ 100 ਰੁਪਏ ਪ੍ਰਤੀ ਲਿਟਰ ਹੋ ਜਾਵੇ- ਨਾਇਡੂ

ਮੈਨੂੰ ਹੈਰਾਨੀ ਨੀ ਹੋਣੀ ਜੇ ਪੈਟਰੋਲ 100 ਰੁਪਏ ਪ੍ਰਤੀ ਲਿਟਰ ਹੋ ਜਾਵੇ- ਨਾਇਡੂ

ਤੇਲਗੂ ਦੇਸ਼ਮ ਪਾਰਟੀ ਦੇ ਮੁਖੀ ਐਨ ਚੰਦਰਬਾਬੂ ਨਾਇਡੂ ਨੇ ਡਾਲਰ ਦੇ ਮੁਕਾਬਲੇ ਰੁਪਏ ਦੇ ਕਮਜ਼ੋਰ ਹੋਣ ਅਤੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਦੇ ਮੱਦੇਨਜ਼ਰ ਭਾਜਪਾ ਦੀ ਅਗਵਾਈ ਵਾਲੇ ਕੌਮੀ ਗੱਠਜੋੜ 'ਤੇ ਤਿੱਖਾ ਹਮਲਾ ਕੀਤਾ ਹੈ। ਨਾਇਡੂ ਦੀ ਪਾਰਟੀ ਨੇ ਹਾਲ ਹੀ ਵਿਚ ਸੱਤਾਧਾਰੀ ਰਾਜਗ ਦਾ ਸਾਥ ਛੱਡਿਆ ਸੀ। 

 

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਕਿਹਾ, "ਅਸੀਂ ਕਿੱਥੇ ਜਾ ਰਹੇ ਹਾਂ," ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੀਆਂ ਨੀਤੀਆਂ ਹਾਨੀਕਾਰਕ ਹਨ।

 

ਨਾਇਡੂ ਨੇ ਮੀਡੀਆ ਨੂੰ ਕਿਹਾ ਕਿ, "ਹਰ ਬੀਤ ਦੇ ਦਿਨ ਨਾਲ ਰੁਪਏ ਦੀ ਕੀਮਤ ਤੇਜ਼ੀ ਨਾਲ ਡਿੱਗ ਰਹੀ ਹੈ। ਮੈਨੂੰ ਹੈਰਾਨੀ ਨਹੀਂ ਹੋਣੀ ਜੇ ਆਉਣ ਵਾਲੇ ਦਿਨਾਂ ਵਿਚ ਜੇਕਰ ਰੁਪਿਆ ਡਾਲਰ ਦੇ ਮੁਕਾਬਲੇ 100 ਦੇ ਪੱਧਰ ਨੂੰ  ਛੂੰਹਦਾ ਹੈ। ਪੈਟਰੋਲ ਅਤੇ ਡੀਜ਼ਲ ਦੀ ਕੀਮਤ ਬਹੁਤ ਤੇਜ਼ੀ ਨਾਲ ਵੱਧ ਰਹੀ ਹੈ ਅਤੇ ਬਹੁਤ ਜਲਦੀ ਹੀ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਹੋ ਸਕਦੀ ਹੈ। ''

 

ਉਨ੍ਹਾਂ ਨੇ ਦਾਅਵਾ ਕੀਤਾ ਕਿ ਪਿਛਲੇ ਦੋ ਸਾਲਾਂ ਵਿੱਚ ਅਰਥਚਾਰਾ ਢਹਿ-ਢੇਰੀ ਹੋ ਗਿਆ ਅਤੇ ਵਿਕਾਸ ਦਰ ਵੀ ਘਟਦੀ ਜਾ ਰਹੀ ਹੈ ... ਦੇਸ਼ ਵਿੱਚ ਹੁਣ ਕੋਈ ਵਿੱਤੀ ਅਨੁਸ਼ਾਸਨ ਨਹੀਂ ਹੈ।

 

ਤੇਲਗੂ ਦੇਸ਼ਮ ਪਾਰਟੀ ਨੇ ਇਸ ਸਾਲ ਦੇ ਸ਼ੁਰੂ ਵਿਚ ਭਾਜਪਾ ਨਾਲ ਆਪਣੇ ਚਾਰ ਸਾਲ ਦੇ ਗੱਠਜੋੜ ਨੂੰ ਖਤਮ ਕਰ ਦਿੱਤਾ ਸੀ ਅਤੇ ਸ਼ਿਕਾਇਤ ਕੀਤੀ ਸੀ ਕਿ ਪ੍ਰਧਾਨ ਮੰਤਰੀ ਮੋਦੀ ਨੇ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਦਰਜਾ ਦੇਣ ਦੇ ਆਪਣੇ ਵਾਅਦੇ  ਨੂੰ ਪੂਰਾ ਨਹੀਂ ਕੀਤਾ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:petrol is going to hit a century and the rupee will also touch the century mark