ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਣਾ ਸੋਢੀ ਨੇ ਅਕਾਲੀਆਂ ਨੂੰ ਪੜ੍ਹਾਇਆ ਮਨੁੱਖਤਾ ਦਾ ਪਾਠ, ਨਾਲੇ ਦਿੱਤੀ ਸਲਾਹ

ਸ਼ਰਧਾਲੂਆਂ ਦੇ ਗੰਭੀਰ ਮੁੱਦੇ 'ਤੇ ਅਕਾਲੀ ਆਗੂਆਂ ਨੂੰ ਸੌੜੀ ਸਿਆਸਤ ਨਾ ਕਰਨ ਦੀ ਸਲਾਹ ਦਿੰਦਿਆਂ, ਪੰਜਾਬ ਖੇਡ ਤੇ ਯੁਵਕ ਮਾਮਲੇ ਅਤੇ ਐਨ.ਆਰ.ਆਈਜ਼ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅਕਾਲੀ ਆਗੂਆਂ 'ਤੇ ਨਾਂਦੇੜ (ਹਜ਼ੂਰ ਸਾਹਿਬ) ਤੋਂ ਵਾਪਸ ਪਰਤੇ ਸ਼ਰਧਾਲੂਆਂ ਦੇ ਮੁੱਦੇ 'ਤੇ ਸਿਆਸੀਕਰਨ ਦੀਆਂ ਵਿਅਰਥ ਕੋਸ਼ਿਸ਼ਾਂ ਕਰਨ ਦਾ ਦੋਸ਼ ਲਾਇਆ


ਬੁੱਧਵਾਰ ਨੂੰ ਇਥੇ ਜਾਰੀ ਇੱਕ ਬਿਆਨ ਵਿੱਚ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਨਕਾਰਾਤਮਕ ਰਾਜਨੀਤੀ ਵਿੱਚ ਲੱਗੇ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ ਉਨ੍ਹਾਂ ਨੇ ਅਕਾਲੀ ਲੀਡਰਾਂ ਨੂੰ ਇਹ ਸਲਾਹ ਦਿੱਤੀ ਕਿ ਹੋਛੀ ਰਾਜਨੀਤੀ ਰਾਹੀਂ ਲੋਕਾਂ ਦੀ ਸੇਵਾ ਨਹੀਂ ਕੀਤੀ ਜਾ ਸਕਦੀ ਅਤੇ ਸੰਵੇਦਨਸ਼ੀਲ ਮੁੱਦਿਆਂ ਨੂੰ ਨਕਾਰਾਤਮਕ ਢੰਗ ਨਾਲ ਨਹੀਂ ਉਠਾਇਆ ਜਾਣਾ ਚਾਹੀਦਾ ਉਨ੍ਹਾਂ ਅੱਗੇ ਕਿਹਾ ਕਿ ਮਨੁੱਖਤਾ ਦੀ ਸੇਵਾ ਲਈ ਉਨ੍ਹਾਂ ਨੂੰ ਨਾਲ ਖੜ੍ਹੇ ਹੋ ਕੇ ਕੰਮ ਕਰਨਾ ਚਾਹੀਦਾ ਹੈ


ਰਾਣਾ ਸੋਢੀ ਨੇ ਜ਼ੋਰ ਦੇ ਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਕਾਲੀ ਲੀਡਰਾਂ ਵਾਂਗ ਇਸ ਮਹਾਂਮਾਰੀ ਦੌਰਾਨ ਲੋਕਾਂ ਨੂੰ ਇਕੱਲੇ ਨਹੀਂ ਛੱਡਿਆ, ਜੋ ਸਿਰਫ਼ ਬਿਆਨ ਦੇ ਕੇ ਹੀ ਸੰਤੁਸ਼ਟ ਹੋ ਜਾਂਦੇ ਸਨ

 

ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਵਿਰੋਧੀ ਪਾਰਟੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਸਿਰਫ਼ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਕਰਨਾ ਚਾਹੁੰਦੀਆਂ ਹਨ ਜਦੋਂ ਕਿ ਇਸ ਸਮੇਂ ਉਨ੍ਹਾਂ ਨੂੰ ਸਿਆਸੀਕਰਨ ਤੋਂ ਉਪਰ ਉੱਠਣਾ ਚਾਹੀਦਾ ਸੀ
 

ਉਨ੍ਹਾਂ ਕਿਹਾ ਕਿ ਮਹਾਂਮਾਰੀ ਨੇ ਪੂਰੀ ਦੁਨੀਆ ਨੂੰ ਬਿਲਕੁਲ ਬਦਲ ਦਿੱਤਾ ਹੈ ਪਰ ਵਿਰੋਧੀ ਧਿਰ ਦੀ ਨਕਾਰਾਤਮਕ ਰਾਜਨੀਤੀ ਅਜੇ ਵੀ ਕਾਇਮ ਹੈ ਉਨ੍ਹਾਂ ਟਿੱਪਣੀ ਕੀਤੀ ਕਿ ਵਿਰੋਧੀ ਧਿਰ ਵੱਲੋਂ ਭਾਈਚਾਰੇ ਨੂੰ ਵੰਡਣ ਦੀ ਕੋਸ਼ਿਸ਼ ਅਫ਼ਸੋਸਜਨਕ ਹੈ


ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਵਿਰੋਧੀ ਪਾਰਟੀਆਂ ਨੇ ਸਿਰਫ਼ ਬਿਆਨ ਦੇਣ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਕੁਝ ਨਹੀਂ ਕੀਤਾ ਉਹਨਾਂ ਕਿਹਾ ਕਿ ''ਲੋਕਾਂ ਦਾ ਸਾਥ ਦੇਣ ਦੀ ਬਜਾਏ, ਉਨ੍ਹਾਂ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਗਈ ਮੌਜੂਦਾ ਹਾਲਾਤ ਵਿਚ ਉਨ੍ਹਾਂ ਦੁਆਰਾ ਨਿਭਾਈ ਨਕਾਰਾਤਮਕ ਭੂਮਿਕਾ ਨਿੰਦਣਯੋਗ ਹੈ''

 

ਉਹਨਾਂ ਦੁਹਰਾਇਆ ਕਿ ਇਨ੍ਹਾਂ ਨੇਤਾਵਾਂ ਦਾ ਕੋਰੋਨਾ ਵਾਇਰਸ ਨਾਲ ਨਜਿੱਠਣ ਦਾ ਕੋਈ ਏਜੰਡਾ ਨਹੀਂ ਸੀ ਅਤੇ ਅਜਿਹੇ ਗੰਭੀਰ ਮੁੱਦੇ 'ਤੇ ਰਾਜਨੀਤੀ ਦੇਸ਼ ਅਤੇ ਵਿਸ਼ੇਸ਼ ਤੌਰ 'ਤੇ ਪੰਜਾਬ ਰਾਜ ਦੇ ਹਿੱਤ ਵਿੱਚ ਨਹੀਂ ਹੈ


ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਨੂੰ ਪਹਿਲਾਂ ਨਾਲੋਂ ਵੀ ਵੱਧ ਏਕਤਾ ਅਤੇ ਭਾਈਚਾਰੇ ਦੀ ਲੋੜ ਹੈ ਮੰਤਰੀ ਨੇ ਕਿਹਾ ਕਿ ਮਹਾਂਮਾਰੀ ਨਾਲ ਟਾਕਰੇ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਹਨਾਂ ਮੁਸ਼ਕਲ ਹਾਲਾਤਾਂ ਵਿੱਚ ਵੀ ਲੋਕਾਂ ਦੀ ਸੇਵਾ ਦ੍ਰਿੜਤਾ ਨਾਲ ਜਾਰੀ ਰੱਖੀ ਜਾਵੇਗੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rana Sodhi taught the Akalis the lesson of humanity with advice