ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵੱਡੇ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਸੁਖਦੇਵ ਸਿੰਘ ਢੀਂਡਸਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ. ਢੀਂਢਸਾ ਨੇ ਪਾਰਟੀ ਦੀ ਕੋਰ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ. 

 

ਸੁਖਦੇਵ ਸਿੰਘ ਢੀਂਢਸਾ ਦਾ ਕਹਿਣਾ ਹੈ ਕਿ ਉਹ ਕੁਝ  ਨਿੱਜੀ ਤੇ ਸਿਹਤ ਕਾਰਨਾਂ ਕਰਕੇ ਆਪਣੇ ਪਦ ਛੱਡ ਰਹੇ ਹਨ. ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਿਆ ਹੈ. ਢੀਂਢਸਾ ਨੇ ਕਿਹਾ ਕਿ ਹਰ ਬੰਦੇ ਦੀ ਇੱਕ ਸਮਰੱਥਾ ਹੁੰਦੀ ਹੈ. ਜੋ ਮੇਰੇ ਕੋਲੋਂ ਸਰਿਆ ਮੈਂ ਉਹ ਰਮੇਸ਼ਾ ਕਰਨ ਦਾ ਯਤਨ ਕੀਤਾ ਹੈ. ਪਿਛਲੇ ਲੰਬੇ ਸਮੇਂ ਤੋਂ ਮੈਨੂੰ ਅਹਿਸਾਸ ਹੋ ਗਿਆ ਸੀ ਕਿ ਮਾਨਸਿਕ ਤੇ ਸਰੀਰਕ ਤੋਰ ਉੱਤੇ ਮੈਨੂੰ ਸਰਗਰਮ ਰਾਜਨੀਤੀ ਛੱਡ ਦੇਣੀ ਚਾਹੀਦੀ ਹੈ. ਮੇਰੀ ਸਿਹਤ ਹੁਣ ਮੈਨੂੰ ਸਰਗਰਮ ਰਾਜਨੀਤੀ ਕਰਨ ਦੀ ਜ਼ਿਆਦਾ ਇਜ਼ਾਜਤ ਨਹੀਂ ਦਿੰਦੀ. 

 

ਉਨ੍ਹਾਂ ਨੇ ਨਾਲ ਹੀ ਕਿਹਾ ਕਿ ਉਹ ਪਾਰਟੀ ਦੇ ਇੱਕ ਆਮ ਮੈਂਬਰ ਜ਼ਰੂਰ ਬਣੇ ਰਹਿਣਗੇ ਪਰ ਹੁਣ ਰਾਜਨੀਤੀ ਵਿੱਚ ਹਿੱਸਾ ਨਹੀਂ ਲੈਣਗੇ.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:senior akali leader sukhdev singh dhindsa quits all party posts