ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਪਣੇ 'ਤੇ ਲੱਗੇ ਦਾਗ਼ ਮਿਟਾਉਣ ਲਈ ਸੜਕਾਂ ਤੇ ਨਿੱਤਰੇਗਾ ਅਕਾਲੀ ਦਲ

ਅਕਾਲੀ ਦਲ

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਹਰ ਪਾਸੇ ਤੋਂ ਘਿਰੇ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਸੜਕਾਂ 'ਤੇ ਉੱਤਰਣ ਦਾ ਐਲਾਨ ਕੀਤਾ ਹੈ। ਪਾਰਟੀ 1 ਸਤੰਬਰ ਨੂੰ ਸੂਬੇ ਭਰ ਵਿੱਚ ਕਾਂਗਰਸ ਤੇ ਆਮ ਆਦਮੀ ਪਾਰਟੀ ਖ਼ਿਲਾਫ਼ ਪ੍ਰਦਰਸ਼ਨ ਕਰੇਗੀ।

 

ਅਕਾਲੀ ਦਲ ਦਾ ਦੋਸ਼ ਹੈ ਕਿ ਪਾਰਟੀ ਦਾ ਨਾਮ ਬਦਮਾਨ ਕਰਨ ਲਈ ਵੱਡੀ ਸਾਜਿਸ਼ ਰਚੀ ਗਈ ਹੈ। ਕਾਂਗਰਸ ਦੇ ਐਲਾਨ ਕਿ ਅਕਾਲੀ ਦਲ ਨੂੰ ਲੋਕ ਪਿੰਡਾਂ ਵਿੱਚ ਵੜਨ ਤੱਕ ਨਹੀਂ ਦੇਣਗੇ ਦਾ ਜਵਾਬ ਦਿੰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਮੂਹਤੋੜ ਜਵਾਬ ਦੇਵੇਗੀ।

 

ਸੁਖਬੀਰ ਬਾਦਲ ਨੇ ਕਿਹਾ ਪਾਰਟੀ ਸਾਰੀਆਂ 117 ਵਿਧਨਾਸਭਾਵਾਂ ਵਿੱਚ ਪ੍ਰਦਰਸ਼ਨ ਕਰੇਗੀ। ਨਾਲ ਹੀ ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਦੇ ਪੁਤਲੇ ਫੂਕੇ ਜਾਣਗੇ। ਨਾਲ ਹੀ ਆਕਾਲੀ ਦਲ ਨੇ ਪੰਜਾਬ ਵਿਧਾਨਸਭਾ ਦੇ ਸੀਬੀਆਈ ਤੋਂ ਕੇਸਾਂ ਦੀ ਜਾਂਚ ਵਾਪਸ ਲੈਣ ਦੇ ਫੈਸਲੇ ਦਾ ਵਿਰੋਧ ਕੀਤਾ।

 

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੀਬੀਆਈ ਨੂੰ ਹੀ ਇਨ੍ਹਾਂ ਮਾਮਲਿਆਂ ਦੀ ਜਾਂਚ ਕਰਨੀ ਚਾਹੀਦੀ ਹੈ। ਅਕਾਲੀ ਬੁਲਾਰੇ ਦਲਜੀਤ ਚੀਮਾ ਨੇ ਕਿਹਾ ਕਿ ਪਾਰਟੀ ਜਾਖੜ ਦਾ ਪਰਦਾਫਾਸ਼ ਕਰੇਗੀ. ਜਿਸਨੇ ਲੋਕਾਂ ਨੂੰ ਅਕਾਲੀ ਦਲ ਖ਼ਿਲਾਫ਼ ਭੜਕਾਉਣਾ ਸ਼ੁਰੂ ਕੀਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Shiromani Akali Dal decided to hit the streets by holding statewide protests on against the ruling Congress