ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਖਬੀਰ ਬਾਦਲ ਦੇ ਕਾਫਲੇ 'ਤੇ ਹੋਏ ਹਮਲੇ ਦੀ CBI ਜਾਂਚ ਦੀ ਮੰਗ

ਸੁਖਬੀਰ ਬਾਦਲ ਦੇ ਕਾਫਲੇ 'ਤੇ ਹੋਏ ਹਮਲੇ ਦੀ CBI ਜਾਂਚ ਦੀ ਮੰਗ

ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਾਫਲੇ 'ਤੇ ਹੋਏ ਹਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ। ਪਾਰਟੀ ਨੇ ਉਨ੍ਹਾਂ ਹਮਲਾਵਰਾਂ ਦੇ ਖਿਲਾਫ ਕੇਸ ਦਰਜ ਕਰਨ ਦੀ ਵੀ ਮੰਗ ਕੀਤੀ, ਜਿਨ੍ਹਾਂ ਦੀ "ਪਛਾਣ" ਕੀਤੀ ਗਈ ਸੀ। ਨਾਲ ਹੀ ਉਸ ਪੁਲਿਸ ਅਫਸਰਾਂ ਵਿਰੁੱਧ ਵੀ ਕਾਰਵਾਈ ਕਰਨ ਦੀ ਗੱਲ ਕਹੀ ਗਈ ਜਿਨ੍ਹਾਂ ਨੇ ਕਥਿਤ ਤੌਰ 'ਤੇ ਹਮਲਾਵਰਾਂ ਨੂੰ ਸੁਖਬੀਰ ਦੇ ਕਾਫਲੇ ਨੇੜੇ ਆਉਣ ਦੀ ਆਗਿਆ ਦਿੱਤੀ।

 

 ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ ਅਤੇ ਡਾ ਦਲਜੀਤ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਹਮਲੇ ਦੀ ਵੀਡੀਓ ਕਲਿੱਪ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਹਮਲਾ ਪੰਜਾਬ ਦੀ ਕਾਂਗਰਸ ਸਰਕਾਰ ਦੇ ਕਹਿਣ 'ਤੇ ਕੀਤਾ ਗਿਆ।

 

ਅਕਾਲੀ ਆਗੂਆਂ ਨੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਕਿ ਸੁਖਬੀਰ ਦੀ ਜ਼ੈਡ ਪਲੱਸ ਸੁਰੱਖਿਆ ਦੀ ਉਲੰਘਣਾ ਹੋਈ ਹੈ ਅਤੇ ਸੂਬਾ ਪੁਲਿਸ ਨੇ ਆਈਪੀਸੀ ਦੀ ਧਾਰਾ 307 (ਹੱਤਿਆ ਦੀ ਕੋਸ਼ਿਸ਼) ਦੇ ਤਹਿਤ ਹਮਲਾਵਰਾਂ ਨੂੰ ਫੜਨ ਤੋਂ ਇਨਕਾਰ ਕਰਦੇ ਹੋਏ ਦੋਸ਼ਾਂ ਨੂੰ ਨਕਾਰ ਦਿੱਤਾ। ਪੁਲਿਸ ਨੇ ਕੁਝ ਅਣਪਛਾਤੇ ਲੋਕਾਂ ਨੂੰ ਜ਼ਮਾਨਤ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ, ਪਰ ਅਕਾਲੀਆਂ ਨੇ ਕਿਹਾ ਕਿ ਸਾਰੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕਦੀ ਹੈ।

 

ਚੀਮਾ ਨੇ ਕਿਹਾ ਕਿ ਸੁਖਬੀਰ ਦੇ ਸੁਰੱਖਿਆ ਇੰਚਾਰਜ ਹਰਮੀਤ ਸਿੰਘ ਦਿਓਲ ਨੇ ਸੰਗਰੂਰ ਐਸਐਸਪੀ ਨੂੰ ਇੱਕ ਲਿਖਤੀ ਸ਼ਿਕਾਇਤ ਭੇਜੀ ਹੈ, ਪਰ ਸ਼ਿਕਾਇਤ 'ਤੇ ਕਾਰਵਾਈ ਨਹੀਂ ਕੀਤੀ ਗਈ।

 

ਉਨ੍ਹਾਂ ਨੇ ਕਿਹਾ, "ਇਸ ਤਰ੍ਗਾਂ ਦੀਆਂ ਘਟਨਾਵਾਂ ਦਾ ਪ੍ਰਬੰਧ ਕਰਕੇ ਕਾਂਗਰਸ ਅਕਾਲੀਆਂ ਵਿਰੁੱਧ ਜਨਤਾ ਦੇ ਰੋਸ ਦਾ ਨਾਟਕ ਦਿਖਾਉਣਾ ਚਾਹੁੰਦੀ ਹੈ, ਜੋ ਕਿ ਅਸਲੀਅਤ ਨਹੀਂ ਹੈ। ਸੀ.ਬੀ.ਆਈ. ਇਸ ਘਟਨਾ ਦੇ ਪਿੱਛੇ ਪੂਰੀ ਸਿਆਸੀ ਸਾਜ਼ਿਸ਼ ਦਾ ਖੁਲਾਸਾ ਕਰ ਸਕਦੀ ਹੈ ਤੇ ਅਸਲੀ ਦੋਸ਼ੀਆਂ ਨੂੰ ਸਾਹਮਣੇ ਲਿਆ ਸਕਦੀ ਹੈ।"

 

ਉਨ੍ਹਾਂ ਨੇ ਕਿਹਾ ਕਿ ਸੁਖਬੀਰ ਦੀ ਜ਼ੈਡ ਪਲੱਸ ਸਕਿਓਰਿਟੀ ਦੀ ਉਲੰਘਣਾ ਲਈ ਕਾਰਵਾਈ ਦੀ ਮੰਗ ਕਰਨ ਲਈ ਇਕ ਪਾਰਟੀ ਵਫਦ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰੇਗਾ।  ਗਰੇਵਾਲ ਨੇ ਕਿਹਾ ਕਿ ਸਾਨੂੰ ਵਿਸ਼ਵਾਸ ਹੈ ਕਿ ਪੰਜਾਬ ਦੇ ਲੋਕ 7 ਅਕਤੂਬਰ ਨੂੰ ਪਟਿਆਲਾ ਰੈਲੀ ਵਿੱਚ ਹਿੱਸਾ ਲੈ ਕੇ ਕਾਂਗਰਸ ਨੂੰ ਵਧੀਆ ਜਵਾਬ ਦੇਣਗੇ।

 

'ਸੁਖਬੀਰ ਬੁਲੇਟ ਪਰੂਫ ਕਾਰ ਵਿੱਚ ਨਹੀਂ ਸਨ'

 

ਚੀਮਾ ਨੇ ਇਹ ਵੀ ਦਾਅਵਾ ਕੀਤਾ ਕਿ ਸਾਬਕਾ ਉਪ ਮੁੱਖ ਮੰਤਰੀ ਵੀਰਵਾਰ ਨੂੰ ਇੱਕ ਆਮ ਕਾਰ ਵਿੱਚ ਸਫਰ ਕਰ ਰਹੇ ਸਨ ਕਿਉਂਕਿ ਉਨ੍ਹਾਂ ਦੀ ਬੁਲੇਟ ਪਰੂਫ ਗੱਡੀ ਦੀ ਮੁਰੰਮਤ ਲਈ ਚੱਲ ਰਹੀ ਹੈ ਤੇ ਇਕ ਬਦਲਵੀਂ ਕਾਰ ਦਾ ਇੰਤਜ਼ਾਮ ਨਹੀਂ ਕੀਤਾ ਗਿਆ ਸੀ।

 

 ਜ਼ੈੱਡ-ਪਲੱਸ ਸਕਿਓਰਿਟੀ ਦੇ ਤਹਿਤ ਵੀਆਈਪੀਜ਼ ਦੀ ਸੁਰੱਖਿਆ ਲਈ ਬੁਲੇਟ ਪਰੂਫ਼ ਗੱਡੀ ਮੁਹੱਈਆ ਕਰਾਉਣਾ ਲਾਜ਼ਮੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Shiromani Akali Dal on Friday demanded a CBI inquiry into the attack on the cavalcade of party president Sukhbir Singh Badal