ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਮੁਅੱਤਲ ਆਗੂ ਸੁਖਪਾਲ ਸਿੰਘ ਖਹਿਰਾ ਦਾ ਪੰਜਾਬ ਵਿੱਚ ਕੋਈ ਆਧਾਰ ਨਹੀਂ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਵਿੱਚ ਤੇਜ਼ੀ ਨਾਲ ਵਧ ਰਹੀ ਹੈ ਤੇ ਖਹਿਰਾ ਵੱਲੋਂ ਨਵੇਂ ਸੰਗਠਨ ਦੀ ਸਥਾਪਨਾ ਨਾਲ ਪਾਰਟੀ 'ਤੇ ਕੋਈ ਅਸਰ ਨਹੀਂ ਪਵੇਗਾ। ਚੀਮਾ ਨੇ ਕਿਹਾ ਕਿ ਪਾਰਟੀ ਇੱਕ ਵਿਅਕਤੀ ਤੋਂ ਵੱਡੀ ਹੈ। ਬਹੁਤ ਸਾਰੇ ਲੋਕਾਂ ਨੇ ਆਪਣੀਆਂ ਖੁਦ ਦੀਆਂ ਪਾਰਟੀਆਂ ਬਣਾਈਆਂ ਹਨ ਤੇ ਉਨ੍ਹਾਂ ਦਾ ਬਹੁਤ ਘੱਟਅਸਰ ਹੁੰਦਾ ਹੈ।"
ਪਾਰਟੀ ਦੀ ਪੰਜਾਬ ਯੂਨਿਟ ਦੀ ਖੁਦਮੁਖਤਿਆਰੀ ਲਈ ਖਹਿਰਾ ਦੀ ਮੰਗ ਬਾਰੇ ਇੱਕ ਸਵਾਲ ਦੇ ਜਵਾਬ 'ਚ ਚੀਮਾ ਨੇ ਕਿਹਾ ਕਿ ਸੂਬਾ ਇਕਾਈ ਆਪਣੇ ਫੈਸਲੇ ਲੈ ਰਹੀ ਹੈ ਤੇ ਲੋਕ ਸਭਾ ਚੋਣਾਂ ਲਈ ਪੰਜ ਉਮੀਦਵਾਰਾਂ ਦੀ ਘੋਸ਼ਣਾ ਕੀਤੀ ਹੈ। ਖਹਿਰਾ ਨੂੰ ਆਪਣੇ ਲਈ ਖੁਦਮੁਖਤਿਆਰੀ ਚਾਹੀਦੀ ਸੀ"।
ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਨੂੰ ਕੋਟਕਪੁਰਾ ਤੇ ਬਹਿਬਲ ਕਲਾਂ ਫਾਇਰਿੰਗ ਕੇਸ ਵਿੱਚ ਬਚਾਉਣ ਦੀ ਕੋਸ਼ਿਸ ਕਰ ਰਹੇ ਹਨ।
ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨਾਲ ਮੁਲਾਕਾਤ ਕਰਨ 'ਤੇ ਅਭਿਨੇਤਾ ਅਕਸ਼ੈ ਕੁਮਾਰ ਦੇ ਇਨਕਾਰ ਬਾਰੇ ਚੀਮਾ ਨੇ ਕਿਹਾ ਕਿ ਹਰ ਦੋਸ਼ੀ ਕਿਸੇ ਅਪਰਾਧ' ਚ ਸ਼ਾਮਲ ਹੋਣ ਤੋਂ ਇਨਕਾਰ ਕਰਦਾ ਹੈ। ਅਭਿਨੇਤਾ ਨੂੰ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਵੱਲੋਂ ਕਰਵਾਏ ਗਏ ਜਾਂਚ 'ਚ ਸ਼ਾਮਲ ਹੋਣਾ ਚਾਹੀਦਾ ਹੈ।