ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CM ਬਣਨ ਮਗਰੋਂ ਪਹਿਲੀ ਵਾਰ PM ਨਰਿੰਦਰ ਮੋਦੀ ਨੂੰ ਮਿਲੇ ਊਧਵ ਠਾਕਰੇ

ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਸ਼ੁੱਕਰਵਾਰ ਸ਼ਾਮ ਨੂੰ ਪੁਣੇ ਏਅਰਪੋਰਟ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕੀਤਾ। ਪਿਛਲੇ ਮਹੀਨੇ ਠਾਕਰੇ ਨੇ ਭਾਜਪਾ ਨਾਲ ਆਪਣਾ ਰਿਸ਼ਤਾ ਖਤਮ ਕਰਨ ਅਤੇ ਮਹਾਰਾਸ਼ਟਰ ਚ ਕਾਂਗਰਸ ਅਤੇ ਐਨਸੀਪੀ ਦੇ ਸਮਰਥਨ ਨਾਲ ਸ਼ਿਵ ਸੈਨਾ ਦੀ ਅਗਵਾਈ ਵਾਲੀ ਸਰਕਾਰ ਬਣਾ ਲਈ ਸੀ। ਇਸ ਤੋਂ ਬਾਅਦ ਦੋਵਾਂ ਨੇਤਾਵਾਂ ਦੀ ਇਹ ਪਹਿਲੀ ਮੁਲਾਕਾਤ ਸੀ।

 

ਪ੍ਰਧਾਨ ਮੰਤਰੀ ਮੋਦੀ ਪੁਣੇ ਚ ਡਾਇਰੈਕਟਰ ਜਨਰਲ ਅਤੇ ਪੁਲਿਸ ਇੰਸਪੈਕਟਰਾਂ ਦੇ ਪੁਲਿਸ ਦੀ ਕੌਮੀ ਕਾਨਫਰੰਸ ਚ ਭਾਗ ਲੈਣਗੇ। ਸੂਬਾ ਸਰਕਾਰ ਦੇ ਅਧਿਕਾਰੀਆਂ ਅਨੁਸਾਰ ਠਾਕਰੇ ਪ੍ਰਧਾਨ ਮੰਤਰੀ ਮਿਲਣ ਤੋਂ ਬਾਅਦ ਮੁੰਬਈ ਰਵਾਨਾ ਹੋ ਗਏ।

 

ਕੇਂਦਰੀ ਮੰਤਰੀ ਅਮਿਤ ਸ਼ਾਹ, ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਵੀ ਹਵਾਈ ਅੱਡੇ 'ਤੇ ਮੋਦੀ ਦਾ ਸੁਆਗਤ ਕੀਤਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Uddhav Thackeray meets PM Narendra Modi for first time after becoming CM