ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਇਸ ਵੇਲੇ ਨਵੀਂ ਦਿੱਲੀ ’ਚ ਇੱਕ ਪ੍ਰੈੱਸ ਕਾਨਫ਼ਰੰਸ ਕਰ ਰਹੇ ਹਨ। ਸ੍ਰੀ ਮੋਦੀ ਨੇ ਪਿਛਲੇ ਪੰਜ ਸਾਲਾਂ ਦੌਰਾਨ ਮੀਡੀਆ ਤੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ। ਸ੍ਰੀ ਮੋਦੀ ਨੇ ਅਜਿਹਾ ਦੇਸ਼ ਵਿੱਚ ਪਹਿਲੀ ਵਾਰ ਹੋਵੇਗਾ ਕਿ ਇੱਕ ਬਹੁ–ਗਿਣਤੀ ਸਰਕਾਰ ਦੋਬਾਰਾ ਸੱਤਾ ਵਿੱਚ ਆਵੇਗੀ।
ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਹੀ ਸਰਕਾਰ ਇਨ੍ਹਾਂ ਚੋਣਾਂ ਤੋਂ ਬਾਅਦ ਮੁੜ ਕਾਇਮ ਹੋਣ ਜਾ ਰਹੀ ਹੈ। ਸ੍ਰੀ ਅਮਿਤ ਸ਼ਾਹ ਨੇ ਵੀ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਇਸ ਵਾਰ 300 ਤੋਂ ਵੱਧ ਸੀਟਾਂ ਹਾਸਲ ਕਰ ਕੇ ਦੋਬਾਰਾ ਸਰਕਾਰ ਬਣਾਏਗੀ।
ਇਸ ਪ੍ਰੈੱਸ ਕਾਨਫ਼ਰੰਸ ਦੌਰਾਨ ਸ੍ਰੀ ਅਮਿਤ ਸ਼ਾਹ ਆਪਣੀ ਸਰਕਾਰ ਦਾ ਪਿਛਲੇ ਪੰਜ ਸਾਲਾਂ ਦਾ ਰਿਪੋਰਟ–ਕਾਰਡ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 50 ਕਰੋੜ ਤੋਂ ਵੱਧ ਗ਼ਰੀਬ ਲੋਕਾਂ ਦੇ ਜੀਵਨ ਮਿਆਰ ਵਿੱਚ ਸੁਧਾਰ ਕੀਤਾ ਹੈ। ਸਰਕਾਰ ਨੇ ਉਨ੍ਹਾਂ ਦੀ ਮਦਦ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਤੇ ਕੁਝ ਅਜਿਹਾ ਮਾਹੌਲ ਪੈਦਾ ਕੀਤਾ ਗਿਆ ਕਿ ਗ਼ਰੀਬਾਂ ਸਮੇਤ ਸਾਰੇ ਹੀ ਖ਼ੁਦ ਨੂੰ ਰਾਸ਼ਟਰ ਦੇ ਵਿਕਾਸ ਦਾ ਹਿੱਸਾ ਸਮਝਣ।
ਸ੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਹੀ ਭਾਜਪਾ ਦੇ ਬਹੁਤ ਸਾਰੇ ਨਾਅਰੇ ਘੜੇ ਗਏ; ਜਿਵੇਂ ‘ਮੋਦੀ ਹੈ ਤੋ ਮੁਮਕਿਨ ਹੈ’ ਅਤੇ ‘ਆਏਗਾ ਤੋ ਮੋਦੀ ਹੀ।’ ਬਹੁਤ ਸਾਰੇ ਨਵੇਂ ਵਲੰਟੀਅਰ ਪਾਰਟੀ ਨਾਲ ਆ ਕੇ ਜੁੜੇ।