ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੁਸ਼ਿਆਰਪੁਰ `ਚ ਹੈਜੇ ਨਾਲ ਮਾਰੇ ਵਿਅਕਤੀਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ

ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਸ਼ਿਆਰਪੁਰ `ਚ ਹੈਜੇ ਨਾਲ ਮਾਰੇ ਗਏ 7 ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਐਕਸ ਗ੍ਰੇਸ਼ਿਆ ਵਜੋਂ ਦੇਣ ਦਾ ਐਲਾਨ ਕੀਤਾ ਹੈ।

 
ਉਨਾਂ ਨੇ ਐਡੀਸ਼ਨਲ ਮੁੱਖ ਸਕੱਤਰ ਸਿਹਤ ਨੂੰ ਸਥਿਤੀ ਦੇ ਨੇੜਿਓ ਨਿਗਰਾਨੀ ਰੱਖਣ ਅਤੇ ਬੀਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੋਸ਼ਿਸ਼ਾਂ ਤੇਜ਼ ਕਰਨ ਲਈ ਆਖਿਆ ਹੈ। ਮੁੱਖ ਮੰਤਰੀ ਨੇ ਵਧੀਕ ਮੁੱਖ ਸਕੱਤਰ ਸਿਹਤ ਨੂੰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਨਾਲ ਮਿਲ ਕੇ ਬੀਮਾਰੀ ਦੇ ਫੈਲਣ ਤੋਂ ਪ੍ਰਭਾਵੀ ਤਰੀਕੇ ਨਾਲ ਰੋਕਣ ਲਈ ਕਿਹਾ ਹੈ। 

 

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਸਥਾਨਕ ਸਿਵਲ ਸਰਜਨ ਨੂੰ 24 ਘੰਟੇ ਚੱਲਣ ਵਾਲਾ ਕੰਟਰੋਲ ਰੂਪ ਸਥਾਪਤ ਕਰਨ ਲਈ ਨਿਰਦੇਸ਼ ਦੇਣ। ਉਨਾਂ ਨੇ ਮਿਉਂਸਪਲ ਕਾਰਪੋਰੇਸ਼ਨ ਹੁਸ਼ਿਆਰਪੁਰ ਨੂੰ ਦੂਸ਼ਿਤ ਪਾਣੀ ਨੂੰ ਰੋਕਣ ਲਈ ਕਦਮ ਚੁੱਕੇ ਜਾਣ ਨੂੰ ਯਕੀਨੀ ਬਣਾਉਣ ਵਾਸਤੇ ਵੀ ਨਿਰਦੇਸ਼ ਦੇਣ ਲਈ ਡਿਪਟੀ ਕਮਿਸ਼ਨਰ ਨੂੰ ਆਖਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:cm announces rs 2 lakh each for families of 7 diarrohea victims in hoshiarpur