ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਗਰ ਸੁਧਾਰ ਟਰੱਸਟ ਦਾ ਸੁਪਰਡੈਂਟ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਨਗਰ ਸੁਧਾਰ ਟਰੱਸਟ ਦਾ ਸੁਪਰਡੈਂਟ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਨਗਰ ਸੁਧਾਰ ਟਰੱਸਟ ਜਲੰਧਰ `ਚ ਤਾਇਨਾਤ ਸੁਪਰਡੈਂਟ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 9 ਹਜ਼ਾਰ ਰੁਪਏ ਰਿਸ਼ਵਤ ਲੈਂਦਿਆ ਕਾਬੂ ਕੀਤਾ। ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਨਗਰ ਸੁਧਾਰ ਟਰੱਸਟ ਜਲੰਧਰ ਵਿਖੇ ਤਾਇਨਾਤ ਸੁਪਰਡੈਂਟ ਮਹਿੰਦਰਪਾਲ ਨੂੰ ਚੇਤਨ ਸਰੀਨ ਵਾਸੀ ਪ੍ਰੀਤ ਨਗਰ ਜਲੰਧਰ ਦੀ ਸ਼ਿਕਾਇਤ `ਤੇ ਗਿ੍ਰਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ `ਚ ਕਿਹਾ ਸੀ ਕਿ ਉਸ ਦੇ ਦੋਸਤਾਂ ਦੇ ਪਲਾਟ ਗੁਰੂ ਗੋਬਿੰਦ ਸਿੰਘ ਐਵੀਨਿਊ `ਚ ਹਨ ਅਤੇ ਨਗਰ ਸੁਧਾਰ ਟਰੱਸਟ ਨੰੂ ਪਲਾਟ ਟਰਾਂਸਫਟਰ ਕਰਨ ਦੇ ਅਧਿਕਾਰ ਦਿੱਤੇ ਹੋਏੇ ਹਨ। ਨਗਰ ਸੁਧਾਰ ਟਰੱਸਟ ਜਲੰਧਰ `ਚ ਤਾਇਨਾਤ ਸੁਪਰਡੈਂਟ ਮਹਿੰਦਰਪਾਲ ਵਲੋਂ ਪਲਾਟਾਂ ਦੇ ਟਰਾਂਸਫਰ ਪੱਤਰ ਜਾਰੀ ਕਰਨ ਬਦਲੇ 9000 ਰੁਪਏ ਦੀ ਮੰਗ ਕੀਤੀ ਗਈ ਹੈ। 


ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸੁਪਰਡੰਟ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ `ਚ 9,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। 


ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਊਰੋ ਦੇ ਥਾਣੇ `ਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Good news: this technology TB disease will detect easily in children too