ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਟਵਾਰੀ 10 ਹਜ਼ਾਰ ਦੀ ਰਿਸ਼ਵਤ ਲੈਂਦਾ ਕਾਬੂ

ਪਟਵਾਰੀ 10 ਹਜ਼ਾਰ ਦੀ ਰਿਸ਼ਵਤ ਲੈਂਦਾ ਕਾਬੂ

ਜਿ਼ਲ੍ਹਾ ਐਸ ਬੀ ਐਸ ਨਗਰ ਦੇ ਮਾਲ ਹਲਕਾ ਗੋਬਿੰਦਪੁਰ `ਚ ਤਾਇਨਾਤ ਪਟਵਾਰੀ ਅਮਰਦੀਪ ਸਿੰਘ ਮੱਲ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। 


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਅਮਰਦੀਪ ਸਿੰਘ ਨੂੰ ਸ਼ਿਕਾਇਤ ਕਰਤਾ ਤੇਜਿੰਦਰ ਸਿੰਘ ਵਾਸੀ ਪਿੰਡ ਗੋਬਿੰਦਪੁਰ ਦੀ ਸ਼ਿਕਾਇਤ `ਤੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ `ਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜ਼ਮੀਨ ਦਾ ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ 10 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਹੈ।


ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ `ਚ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ `ਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Patwari gets 10000 bribe