ਅਗਲੀ ਕਹਾਣੀ

ਸੁਲਤਾਨਪੁਰ ਲੋਧੀ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ

ਸੁਲਤਾਨਪੁਰ ਲੋਧੀ ਨੂੰ ਇਤਿਹਾਸਿਕ ਸ਼ਹਿਰ ਦਾ ਦਰਜਾ ਦੇਣ ਦੀ ਮੰਗ

 ਵੱਡੇ ਪੈਮਾਨੇ 'ਤੇ 2019 ਵਿੱਚ 550ਵਾਂ ਗੁਰਪੁਰਬ ਮਨਾਉਣ ਲਈ ਐਸ.ਜੀ.ਪੀ.ਸੀ ਨੇ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ (ਕਪੂਰਥਲਾ ਜ਼ਿਲੇ)  ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ। ਜਿੱਥੇ ਗੁਰੂ ਨਾਨਕ ਦੇਵ ਜੀ ਨੇ 14 ਸਾਲ ਬਿਤਾਏ ਸਨ। ਸ਼ਹਿਰ ਦੇ ਧਾਰਮਿਕ ਮਹੱਤਵ ਦੇ ਮੱਦੇਨਜ਼ਰ ਪਵਿੱਤਰ ਸ਼ਹਿਰ ਦਰਜਾ ਦੇਣ ਦੀ ਮੰਗ ਉੱਠੀ ਹੈ।

 

ਚੀਫ਼ ਖ਼ਾਲਸਾ ਦੀਵਾਨ, ਸਿੰਖ ਸਭਾਵਾਂ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸਮੇਤ ਕਈ ਪ੍ਰਮੁੱਖ ਸਿੱਖ ਸੰਸਥਾਵਾਂ ਨਾਲ ਇੱਕ ਮੀਟਿੰਗ ਕਰਨ ਤੋਂ ਬਾਅਦ ਗੌਬਿੰਦ ਸਿੰਘ ਲੋਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਬਾਡੀ ਇਹ ਮੰਗ ਪੰਜਾਬ ਸਰਕਾਰ ਕੋਲ ਲਿਖਤੀ ਰੂਪ ਵਿੱਚ ਉਠਾਏਗੀ।

 

ਗੁਰਪੁਰਬ ਨੂੰ ਮਨਾਉਣ ਲਈ ਹੋਣ ਵਾਲੇ ਪ੍ਰੋਗਰਾਮਾਂ ਬਾਰੇ ਸੰਖੇਪ ਜਾਣਕਾਰੀ ਦਿੰਦਿਆਂ, ਲੋਂਗੋਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਤਿਉਹਾਰ ਲਈ ਪੰਜਾਬ ਸਰਕਾਰ ਤੋਂ ਕੋਈ ਸੱਦਾ ਨਹੀਂ ਮਿਲਿਆ ਅਤੇ ਐਸਜੀਪੀਸੀ ਗੁਰਪੁਰਬ ਲਈ 22 ਨਵੰਬਰ ਤੋਂ ਸਮਾਨ ਧਾਰਮਿਕ ਸਮਾਗਮਾਂ ਦਾ ਆਯੋਜਨ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਧਰਮ ਦੇ ਸੰਸਥਾਪਕ ਦੇ ਉਪਦੇਸ਼ਾਂ ਦਾ ਪ੍ਰਚਾਰ ਕਰਨ ਲਈ ਇੱਕ ਸਾਲ ਲਈ ਸੁਲਤਾਨਪੁਰ ਲੋਧੀ ਵਿਖੇ ਉਪ-ਦਫਤਰ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿਖੇ ਸਰਬ ਧਰਮ ਸੈਮੈਲਨ ਵੀ ਆਯੋਜਿਤ ਕੀਤਾ ਜਾਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SGPC seeks holy city status for Sultanpur Lodhi