ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

7 ਅਕਤੂਬਰ ਨੂੰ ਬਰਗਾੜ੍ਹੀ ਮੋਰਚੇ ਬਹਾਨੇ ਇਕਜੁੱਟ ਹੋਵੇਗੀ ਆਪ ਪੰਜਾਬ ਇਕਾਈ

7 ਅਕਤੂਬਰ ਨੂੰ ਬਰਗਾੜ੍ਹੀ ਮੋਰਚੇ ਬਹਾਨੇ ਇਕਜੁੱਟ ਹੋਵੇਗੀ ਆਪ ਪੰਜਾਬ ਇਕਾਈ

ਆਮ ਆਦਮੀ ਪਾਰਟੀ (ਆਪ) ਨੇ ਆਪਣੇ ਭੁੱਖ ਹੜਤਾਲ ਦੇ ਪ੍ਰੋਗਰਾਮ ਨੂੰ ਹੁਣ 7 ਦੀ ਥਾਂ 6 ਅਕਤੂਬਰ ਨੂੰ ਕਰਨ ਫੈਸਲਾ ਕੀਤਾ ਹੈ ਤਾਂ ਜੋ ਪਾਰਟੀ ਦੇ ਸੰਸਦ ਮੈਂਬਰ ਅਤੇ ਵਿਧਾਇਕ ਫਰੀਦਕੋਟ ਦੇ ਬਾਰਗਾੜ੍ਹੀ ਪਿੰਡ ਜਾ ਕੇ ਜਥੇਦਾਰਾਂ ਦੀ ਅਗਵਾਈ ਵਾਲੇ ਪ੍ਰਦਰਸ਼ਨ ਵਿੱਚ ਸ਼ਾਮਿਲ ਹੋ ਸਕਣ।

 

ਆਮ ਆਦਮੀ ਪਾਰਟੀ ਦੀ ਨਵੀਂ ਗਠਿਤ 22 ਮੈਂਬਰੀ ਕੋਰ ਕਮੇਟੀ ਨੇ ਮੀਟਿੰਗ ਵਿੱਚ ਇਹ ਫੈਸਲਾ ਲਿਆ ਹੈ। ਵਿਰੋਧੀਆਂ ਨੇ ਪਾਰਟੀ 'ਤੇ ਸਿੱਖ ਜਥੇਬੰਦੀਆਂ ਵੱਲੋਂ ਤੈਅ ਕੀਤੇ ਗਏ "ਵਿਰੋਧ ਮਾਰਚ" ਨੂੰ ਕਮਜ਼ੋਰ ਕਰਨ ਦਾ ਦੋਸ਼ ਲਗਾਇਆ ਸੀ।  ਆਪ ਪਾਰਟੀ ਨੇ ਪਹਿਲਾ 7 ਅਕਤੂਬਰ ਨੂੰ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਸਾਹਮਣੇ ਭੁੱਖ ਹੜਤਾਲ ਦਾ ਐਲਾਨ ਕੀਤਾ ਸੀ।

 

ਆਪ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਹੁਣ ਭੁੱਖ ਹੜਤਾਲ ਇੱਕ ਦਿਨ ਪਹਿਲਾਂ ਕੀਤੀ ਜਾਵੇਗੀ ਤਾਂ ਜੋ ਪਿਛਲੇ ਚਾਰ ਮਹੀਨਿਆਂ ਤੋਂ ਉਥੇ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਦੀ ਹਮਾਇਤ ਲਈ ਪਾਰਟੀ ਦੇ ਚੁਣੇ ਹੋਏ ਨੁਮਾਇੰਦੇ ਐਤਵਾਰ ਨੂੰ ਬਰਗਾੜ੍ਹੀ ਜਾ ਸਕਣ।

.

ਬੁੱਧਵਾਰ ਨੂੰ ਕੋਰ ਕਮੇਟੀ ਵੱਲੋਂ ਭੁੱਖ ਹੜਤਾਲ ਦੀ ਘੋਸ਼ਣਾ ਕਰ ਦਿੱਤੇ ਜਾਣ ਤੋਂ ਬਾਅਦ, ਆਪ ਦੇ ਬਾਗ਼ੀ ਆਗੂ ਸੁਖਪਾਲ ਖਹਿਰਾ ਨੇ ਇਸ ਕਦਮ ਦੀ ਨਿੰਦਾ ਕੀਤੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:aap punjab MLAs to go to Bargari village of Faridkot to express solidarity with protesters