ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਟਕਪੂਰਾ ਮਾਰਚ ਸਫ਼ਲ ਬਣਾਉਣ ਲਈ ਪੱਬਾਂ ਭਾਰ ਆਪ ਦਾ ਬਾਗ਼ੀ ਧੜਾ

ਕੋਟਕਪੂਰਾ ਮਾਰਚ ਸਫ਼ਲ ਬਣਾਉਣ ਲਈ ਪੱਬਾਂ ਭਾਰ ਆਪ ਦਾ ਬਾਗ਼ੀ ਧੜਾ

ਆਪ ਦੇ ਬਾਗ਼ੀ ਦੜੇ ਨੇ ਕੋਟਕਪੂਰਾ ਮਾਰਚ ਲਈ ਪੈਨਲ ਸੈਟ ਅੱਪ ਕੀਤਾ ਹੈ।

 

ਸੁਖਪਾਲ ਸਿੰਘ ਖਹਿਰਾ ਨੇ 7 ਅਕਤੂਬਰ ਨੂੰ ਕੋਟਕਪੂਰਾ ਤੋਂ ਬਰਗਾੜ੍ਹੀ ਤੱਕ ਪ੍ਰਦਰਸ਼ਨ ਮਾਰਚ ਨੂੰ ਅੰਤਿਮ ਰੂਪ ਦੇਣ ਲਈ 15 ਮੈਂਬਰੀ ਸੰਯੁਕਤ ਐਕਸ਼ਨ ਕਮੇਟੀ (ਜੇਐਕ) ਦੀ ਘੋਸ਼ਣਾ ਕੀਤੀ।

 

ਇਕ ਪ੍ਰੈਸ ਬਿਆਨ ਵਿਚ ਖਹਿਰਾ ਨੇ ਕਿਹਾ ਕਿ ਪਹਿਲੀ ਮੀਟਿੰਗ ਫਰੀਦਕੋਟ ਵਿਚ 29 ਸਤੰਬਰ ਨੂੰ ਕੀਤੀ ਜਾਵੇਗੀ ਤਾਂ ਜੋ ਉਹ ਇਸ ਪ੍ਰੋਗਰਾਮ ਨੂੰ ਅੰਤਿਮ ਰੂਪ ਦੇ ਸਕੇ। ਇਸ ਕਮੇਟੀ ਵਿੱਚ ਪਟਿਆਲਾ ਦੇ ਐਮ ਪੀ ਧਰਮਵੀਰ ਗਾਂਧੀ, ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ, ਸਾਰੇ ਬਾਗ਼ੀ ਆਪ ਦੇ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਸ਼ਾਮਲ ਹਨ।

ਪਿਛਲੇ ਹਫ਼ਤੇ ਆਯੋਜਿਤ ਇੱਕ ਮੀਟਿੰਗ ਵਿਚ ਜੇਏਸੀ ਦੀ ਸਥਾਪਨਾ ਦਾ ਫੈਸਲਾ ਲਿਆ ਗਿਆ ਸੀ।

 

ਕੋਟਕਪੂਰਾ ਅਤੇ ਬਹਿਬਲ ਕਲਾਂ ਦੀਆਂ ਗੋਲੀਬਾਰੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਲੋਕਾਂ ਵਿਰੁਧ ਕਾਰਵਾਈ ਦੀ ਮੰਗ ਕਰਨ ਲਈ ਇਹ ਵਿਰੋਧ ਕੀਤਾ ਜਾ ਰਿਹਾ ਹੈ। ਭੁਲੱਥ ਤੋਂ ਵਿਧਾਇਕ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਨੇਤਾਵਾਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਉਸੇ ਦਿਨ ਇਸ ਕਰਕੇ ਆਪਣੀਆਂ ਰੈਲੀਆਂ ਕਰਨ ਦੀ ਯੋਜਨਾ ਬਣਾਉਣ ਲਈ ਵੀ ਝੰਜੋੜਿਆ, ਤਾਂ ਜੋ ਇਹ ਯਕੀਨੀ ਬਣਾਇਆ ਜਾਵੇ ਕਿ ਪ੍ਰਦਰਸ਼ਨ ਮਾਰਚ ਸਫਲ ਨਾ ਹੋਵੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:aap rebel group sets up a panel for the bargarhi morcha