ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੁਧਿਆਣਾ ਜ਼ਿਲ੍ਹੇ ’ਚ ਵਾਪਰਿਆ ਦਰਦਨਾਕ ਹਾਦਸਾ

ਲੁਧਿਆਣਾ ਜ਼ਿਲ੍ਹੇ ’ਚ ਵਾਪਰਿਆ ਦਰਦਨਾਕ ਹਾਦਸਾ

ਜ਼ਿਲ੍ਹਾ ਲੁਧਿਆਣਾ ਵਿਚ ਨੈਸ਼ਨਲ ਹਾਈਵੇ ਉਤੇ ਧਾਂਧਰੀ ਦੇ ਨਜ਼ਦੀਕ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿਚ 4 ਵਿਅਕਤੀਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਕ ਘਰ ਦੇ ਪਰਿਵਾਰਕ ਮੈਂਬਰ ਜਗਾਧਰੀ ਤੋਂ ਵਿਆਹ ਸਮਾਗਮ ਤੋਂ ਲੁਧਿਆਣਾ ਆ ਰਹੇ ਸਨ। 

 

ਧਾਂਧਰੀ ਦੇ ਨਜ਼ਦੀਕ ਜਿਸ ਬੈਲੇਰੋ ਗੱਡੀ ਵਿਚ ਸਵਾਰ ਸਨ, ਉਹ ਗੱਡੀ ਇਕ ਕੰਬਾਈਨ ਨਾਲ ਟਕਰਾ ਗਈ ਜਿਸ ਵਿਚ 4 ਜਾਣਿਆਂ ਦੀ ਮੌਤ ਹੋ ਗਈ। ਸੜਕ ਹਾਦਸੇ ਵਿਚ ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਵਿਚ ਭੇਜਿਆ ਗਿਆ।  ਹਾਦਸੇ ਦੀ ਖਬਰ ਮਿਲਣ ਤੋਂ ਬਾਅਦ ਪੁਲਿਸ ਪਾਰਟੀ ਵੀ ਮੌਕੇ ਉਤੇ ਪਹੁੰਚ ਗਈ, ਪੁਲਿਸ ਨੇ ਇਸ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:accident in Ludhiana district