ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਿਸਾਨਾਂ ਨੇ ਸੰਗਰੂਰ ਡੀਸੀ ਦਫ਼ਤਰ ਦੇ ਬਾਹਰ ਲਾਏ ਪਰਾਲੀ ਦੇ ਢੇਰ

ਕਿਸਾਨਾਂ ਦਾ ਗੁੱਸਾ

ਝੋਨੇ ਦੀ ਪਰਾਲੀ ਨਾਲ ਨਜਿੱਠਣ ਦਾ ਮਾਮਲਾ ਦਿਨੋਂ ਦਿਨ ਪੇਚੀਦਾ ਬਣਦਾ ਜਾ ਰਿਹਾ ਹੈ। ਪੰਜਾਬ ਭਰ `ਚ ਪਰਾਲੀ ਸਾੜਨ ਤੋਂ ਰੋਕਣ ਲਈ ਜਿੱਥੇ ਪੰਜਾਬ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਕਦਮ ਚੁੱਕੇ ਜਾਣ ਦਾ ਵਾਅਦਾ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ। ਦੂਜੇ ਪਾਸੇ ਕਿਸਾਨਾਂ ਨੇ ਸਰਕਾਰ ਨੂੰ ਖੁੱਲ੍ਹਾ ਚੁਣੌਤੀ ਦਿੱਤੀ ਕਿ ਅਸੀਂ ਪਰਾਲੀ ਸਾੜਾਂਗੇ, ਸਰਕਾਰ ਕੇਸ ਦਰਜ ਕਰਕੇ ਵਿਖਾਏ। 

 

ਪਰ ਹੁਣ ਕਿਸਾਨਾਂ ਨੇ ਸਰਕਾਰ ਵੱਲੋਂ ਪਰਾਲੀ ਸਾਰਨ ਉੱਤੇ ਰੋਕ ਲਗਾਅ ਜਾਣ ਤੋਣ ਬਾਅਦ ਵਿਰੋਧ ਪ੍ਰਦਰਸ਼ਨ ਕਰਨ ਦਾ ਨਵਾਂ ਤਰੀਕਾ ਚੁਣਿਆ ਹੈ।  ਸੰਗਰੂਰ ਦੇ ਡੀਸੀ ਦਫ਼ਤਰ ਦੇ ਸਾਹਮਣੇ ਕਿਸਾਨਾਂ ਨੇ ਪਰਾਲੀ ਦੀਆਂ ਟਰਾਲੀਆਂ ਸੁੱਟ ਕੇ ਰੋਸ ਜਤਾਇਆ।  ਕਿਸਾਨ ਉਸੇ ਪਰਾਲੀ ਉੱਥਤੇ ਹੀ ਧਰਨਾ ਲਾ ਕੇ ਬੈਠ ਗਏ। 

 

 

ਪੰਜਾਬ ਸਰਕਾਰ ਹੁਣ ਇਹ ਸਾਰਾ ਕੁਝ ਸਰਕਾਰੀ ਮੁਲਾਜ਼ਮਾਂ ਦੇ ਗਲ ਪਾਉਣ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਸਾਰੇ ਵਿਭਾਗਾਂ/ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਹਿਕਾਰੀ ਸਭਾਵਾਂ ਦੇ ਸਮੁੱਚੇ ਸਟਾਫ ਲਈ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਹਨ। ਜਾਰੀ ਹਦਾਇਤਾਂ ਮੁਤਾਬਕ ਸਰਕਾਰੀ ਕਰਮਚਾਰੀਆਂ ਦੇ ਆਪਣੇ ਖੇਤਾਂ ਦੇ ਨਾਲ-ਨਾਲ ਉਨ੍ਹਾਂ ਵੱਲੋਂ ਵਾਹੇ ਜਾਂਦੇ ਖੇਤਾਂ ਵਿੱਚ ਵੀ ਪਰਾਲੀ ਸਾੜਣ ਦੀ ਘਟਨਾ ਵਾਪਰਨ ’ਤੇ ਜੁਆਬਦੇਹੀ ਤੈਅ ਕੀਤੀ ਜਾਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:After state bans stubble burning farmers in Sangrur dumped paddy straw outside DC office