ਅਗਲੀ ਕਹਾਣੀ

ਪਟਵਾਰੀ ਰਿਸ਼ਵਤ ਲੈਂਦਾ ਕਾਬੂ

ਪਟਵਾਰੀ ਰਿਸ਼ਵਤ ਲੈਂਦਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਹੈਬੋਵਾਲ ਕਲਾਂ ਜਿ਼ਲ੍ਹਾ ਲੁਧਿਆਣਾ ਦੇ ਪਟਵਾਰੀ ਵਰਿੰਦਰ ਕੁਮਾਰ ਨੂੰ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
 

ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਵਰਿੰਦਰ ਕੁਮਾਰ ਨੂੰ ਸ਼ਿਕਾਇਤ ਕਰਤਾ ਪਰਮਜੀਤ ਸਿੰਘ ਵਾਸੀ ਮਾਡਲ ਟਾਉਨ ਐਕਸਟੈਂਸ਼ਨ ਲੁਧਿਆਣਾ ਦੀ ਸ਼ਿਕਾਇਤ `ਤੇ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦਿੱਤੀ ਸ਼ਿਕਾਇਤ `ਚ ਕਿਹਾ ਸੀ ਕਿ ਉਕਤ ਪਟਵਾਰੀ ਨੇ ਉਸ ਦੇ 100 ਗੱਜ ਪਲਾਟ ਦੇ ਫਰਦ ਦੀ ਕਾਪੀ ਜਾਰੀ ਕਰਨ ਬਦਲੇ 6 ਹਜ਼ਾਰ ਰੁਪਏ ਦੀ ਮੰਗੇ ਹਨ, ਜਦੋਂ ਕਿ ਸੌਦਾ 5 ਹਜ਼ਾਰ ਰੁਪਏ `ਚ ਤੈਅ ਹੋਇਆ ਹੈ।

 

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ `ਚ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Controlling the Patwari Bribe