ਅਗਲੀ ਕਹਾਣੀ

ਪੰਜਾਬ ਮੁੜ ਇਕ ਨੰਬਰ ਦਾ ਸੂਬਾ ਬਣੇਗਾ: ਦੱਤਾ, ਬੌਬੀ

ਪੰਜਾਬ ਮੁੜ ਇਕ ਨੰਬਰ ਦਾ ਸੂਬਾ ਬਣੇਗਾ: ਦੱਤਾ, ਬੌਬੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਸਰਕਾਰ ਵੱਲੋਂ ਪੰਜਾਬ ਨੂੰ ਵਿਕਾਸ ਅਤੇ ਖੁਸ਼ਹਾਲੀ ਪੱਖੋਂ ਇਕ ਨੰਬਰ ਦਾ ਸੂਬਾ ਬਣਾਇਆ ਜਾਵੇਗਾ, ਉਥੇ ਪੰਜਾਬ ਦੀ ਸਨਅਤ ਨੂੰ ਪੈਰਾਂ ਸਿਰ ਖੜਾ ਕਰਨ ਲਈ ਵਿਸ਼ੇਸ਼ ਰਿਆਇਤਾਂ ਤੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਦੇ ਨਤੀਜੇ ਵਜੋਂ ਇੰਡਸਟ੍ਰੀਜ਼ ਨੂੰ ਮੁੜ ਹੁਲਾਰਾ ਮਿਲਣ ਲੱਗਾ ਹੈ, ਉਥੇ ਹੋਰ ਵੱਡੀਆਂ ਤੇ ਨਾਮੀ ਕੰਪਨੀਆਂ ਵੱਲੋਂ ਪੰਜਾਬ ‘ਚ ਸਨਅਤਾਂ ਸਥਾਪਿਤ ਕਰਨ ਲਈ ਦਿਲਚਸਪੀ ਦਿਖਾਈ ਜਾ ਰਹੀ ਹੈ। ਇਹ ਵਿਚਾਰ ਅੱਜ ਪੰਜਾਬ ਕਾਂਗਰਸ ਦੇ ਸੂਬਾ ਸਕੱਤਰ ਸੰਜੀਵ ਦੱਤਾ ਅਜਨਾਲੀ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਅਰਵਿੰਦ ਸਿੰਗਲਾ ਬੌਬੀ ਵੱਲੋਂ ਪ੍ਰਗਟ ਕੀਤੇ ਗਏ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸੂਬੇ ਨੂੰ ਮੁੜ ਆਰਥਿਕ ਪੱਖੋਂ ਮਜਬੂਤ ਕਰਨ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਵੀ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ।

ਸ੍ਰੀ ਦੱਤਾ ਤੇ ਬੌਬੀ ਨੇ ਕਾਂਗਰਸ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਹਿੱਤ ‘ਚ ਕੀਤੇ ਜਾ ਰਹੇ ਫੈਸਲਿਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੇ ਕਰਜੇ ਮਾਫ ਕਰਨ, ਨੌਜਵਾਨਾਂ ਨੂੰ ਰੋਜ਼ਗਾਰ ਅਤੇ ਪੰਜਾਬ ਦੀ ਸਨਅਤ ਨੂੰ ਮੁੜ ਪੈਰਾਂ ਸਿਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ, ਤਾਂਕਿ ਪੰਜਾਬ ਨੂੰ ਦੇਸ਼ ਦਾ ਮੁੜ ਇਕ ਨੰਬਰ ਦਾ ਸੂਬਾ ਬਣਾਇਆ ਜਾ ਸਕੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab shall be no one state says Dutta and Bobby