ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੇਅਦਬੀ ਕਾਂਡ- SGPC ਮੈਂਬਰ ਨੇ ਵੀ ਅਕਾਲੀ ਦਲ ਨੂੰ ਦੱਸਿਆ ਦੋਸ਼ੀ, ਛੱਡੀ ਪਾਰਟੀ

SGPC

ਫਰੀਦਕੋਟ ਜ਼ਿਲੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮੱਖਣ ਸਿੰਘ ਨੰਗਲ ਨੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਬਾਰਗਾੜ੍ਹੀ ਅਤੇ ਬਹਿਬਲ ਕਲਾਂ ਫਾਇਰਿੰਗ ਲਈ ਜ਼ਿੰਮੇਵਾਰ ਹੈ। ਮੱਖਣ ਸਿੰਘ ਨੰਗਲ ਸ਼੍ਰੋਮਣੀ ਅਕਾਲੀ ਦਲ ਦੇ ਫਰੀਦਕੋਟ ਜਿਲ੍ਹੇ ਦਾ ਸਾਬਕ ਪ੍ਰਧਾਨ ਅਤੇ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਦੇ ਸਾਬਕਾ ਮੈਂਬਰ ਸਨ।

 

ਨੰਗਲ ਨੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਬਾਰਗਾੜ੍ਹੀ ਕਾਂਡ ਦੇ ਦੌਰਾਨ ਆਪਣੇ ਨੈਤਿਕ ਫਰਜ਼ ਨੂੰ ਨਿਭਾਉਣ ਵਿਚ ਅਸਫਲ ਰਹੀ ਹੈ ਅਤੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ।

 

ਮੱਖਣ ਸਿੰਘ ਨੰਗਲ

 

ਉਨ੍ਹਾਂ ਨੇ ਕਿਹਾ ਕਿ ਅਸੀਂ ਪਾਰਟੀ ਹਾਈ ਕਮਾਂਡ ਨੂੰ ਸੂਚਿਤ ਕੀਤਾ ਸੀ ਪਰ ਹਾਈਕਮਾਨ ਨੇ ਵੀ ਮੁੱਦੇ ਨੂੰ ਅਣਡਿੱਠਾ ਕੀਤਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:sgpc member makhan singh nangal leaves party