ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੁਰੇ ਦਿਨ ਚੱਲ ਰਹੇ ਹਨ. ਦੋ ਦਿਨ ਪਹਿਲਾ ਪਾਰਟੀ ਦੇ ਸੀਨੀਅਰ ਨੇਤਾ ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੇ ਪਾਰਟੀ ਅਹੁਦਿਆਂ ਤੋਂ ਅਸਤੀਫਾ ਦੇਣ ਤੋਂ ਬਾਅਦ ਅਕਾਲੀ ਦਲ ਦੀ ਅੰਦਰੂਨੀ ਸਿਆਸਤ ਗਰਮਾ ਗਈ ਸੀ. ਬੀਤੇ ਕੱਲ੍ਹ ਮਾਝੇ ਦੇ ਟਕਸਾਲੀ ਅਕਾਲੀਆਂ ਆਗੂਆਂ ਨੇ ਵੀ ਪਾਰਟੀ ਸਭ ਕੁਝ ਠੀਕ ਨਾ ਹੋਣ ਦੇ ਸੰਕੇਤ ਦੇ ਦਿੱਤੇ ਸਨ।
ਇੱਧਰ ਅੱਜ ਮਾਨਸਾ ਜ਼ਿਲ੍ਹੇ 'ਚੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ। ਟਕਸਾਲੀ ਆਗੂ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਤੇ ਮਾਰਕੀਟ ਕਮੇਟੀ ਭੀਖੀ ਦੇ ਸਾਬਕਾ ਚੇਅਰਮੈਨ ਜਥੇਦਾਰ ਬਲਦੇਵ ਸਿੰਘ ਮਾਖਾ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ।
ਬਾਬੂਸ਼ਾਹੀ ਪੰਜਾਬੀ ਰਿਪੋਰਟ ਦੇ ਅਨੁਸਾਰ ਮਾਖਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਪਾਰਟੀ ਹਾਈਕਮਾਨ ਨੂੰ ਭੇਜ ਦਿੱਤਾ ਹੈ. ਉਨ੍ਹਾਂ ਨੇ ਅਸਤੀਫ਼ੇ ਵਿੱਚ ਆਪਣੀ ਸਿਹਤ ਠੀਕ ਨਾ ਹੋਣ ਦਾ ਹਵਾਲਾ ਦਿੱਤਾ । ਨਾਲ ਹੀ ਉਨ੍ਹਾਂ ਨੇ ਸਾਫ਼ ਕੀਤਾ ਕਿ ਪਿਛਲੇ ਸਮੇਂ ਬੇਅਦਬੀ ਤੇ ਹੋਰ ਘਟਨਾਵਾਂ ਕਾਰਨ ਉਨ੍ਹਾਂ ਦੇ ਮਨ ਨੂੰ ਕਾਫੀ ਠੇਸ ਲੱਗੀ ਸੀ। ਜਥੇਦਾਰ ਮਾਖਾ ਨੇ ਸਿਆਸਤ ਤੋਂ ਸੰਨਿਆਸ ਲੈਣ ਦਾ ਵੀ ਐਲਾਨ ਕਰ ਦਿੱਤਾ ਹੈ।
-