ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਚਾਇਤੀ ਰਾਜ ਦਾ ਸਹਾਇਕ ਇੰਜੀਨੀਅਰ ਤੇ ਪੰਚਾਇਤ ਸਕੱਤਰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਸਹਾਇਕ ਇੰਜੀਨੀਅਰ ਤੇ ਪੰਚਾਇਤ ਸਕੱਤਰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਪੰਚਾਇਤੀ ਰਾਜ ਬਲਾਕ ਦਿੜਬਾ ਜਿ਼ਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਇੰਜੀਨੀਅਰ (ਏ.ਈ) ਸ਼ਿਵ ਕੁਮਾਰ ਅਤੇ ਪੰਚਾਇਤ ਸਕੱਤਰ ਧੰਨਾ ਸਿੰਘ ਨੂੰ ਵਿਜੀਲੈਂਸ ਬਿਓਰੋ ਪੰਜਾਬ ਵੱਲੋਂ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।


ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਏ ਈ ਸ਼ਿਵ ਕੁਮਾਰ ਅਤੇ ਸੂਲਰ ਪਿੰਡ ਦਾ ਸਕੱਤਰ ਧੰਨਾ ਸਿੰਘ ਨੂੰ ਸ਼ਿਕਾਇਤ ਕਰਤਾ ਸੁਖਦੇਵ ਸਿੰਘ ਵਾਸੀ ਪਿੰਡ ਸੂਲਰ, ਜਿ਼ਲ੍ਹਾ ਸੰਗਰੂਰ ਦੀ ਸ਼ਿਕਾਇਤ ਉੱਤੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ `ਚ ਦੱਸਿਆ ਕਿ ਉਸ ਦੀ ਪਤਨੀ ਪਿੰਡ ਸੂਲਰ ਦੀ ਸਰਪੰਚ ਹੈ ਤੇ ਸਰਕਾਰ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ 26 ਲੱਖ ਰੁਪਏ ਦੀ ਗ੍ਰਾਂਟ ਆਈ ਸੀ। ਇਸ ਗ੍ਰਾਂਟ ਦੀ ਵਰਤੋਂ ਕਰਨ ਉਪਰੰਤ ਬਿਲਾਂ ਦਾ ਇੰਦਰਾਜ ਦਰਜ ਕਰਨ ਅਤੇ ਵਰਤੋਂ ਸਰਟੀਫਿਕੇਟ ਜਾਰੀ ਕਰਨ ਬਦਲੇ ਉਕਤ ਏ ਈ ਅਤੇ ਸਕੱਤਰ ਵਲੋਂ 1.04 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ।


ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਏ ਈ ਅਤੇ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ `ਚ ਪਹਿਲੀ ਕਿਸ਼ਤ ਦੇ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਏ ਈ ਤੇ ਸਕੱਤਰ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:VB nabs Assistant Engineer Panchayat Secretary red handed for taking bribe