ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਦਬੋਚਿਆ

ਰਿਸ਼ਵਤ ਲੈਣ ਦੇ ਦੋਸ਼ `ਚ ਗ੍ਰਿਫਤਾਰ ਕੀਤਾ ਗਿਆ ਏਐਸਆਈ। ਫੋਟੋ : ਭਾਰਤ ਭੂਸ਼ਨ, ਹਿੰਦੁਸਤਾਨ ਟਾਈਮਜ਼  

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਅਰਬਨ ਅਸਟੇਟ ਫੇਜ-2, ਪਟਿਆਲਾ ਵਿਖੇ ਤਾਇਨਾਤ ਏਐਸਆਈ ਸ਼ੀਸ਼ਪਾਲ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ ਐਸ ਆਈ ਨੂੰ ਸੁਰਜੀਤ ਸਿੰਘ ਵਾਸੀ ਗੁਰੂ ਨਾਨਕ ਨਗਰ ਪਟਿਆਲਾ ਦੀ ਸ਼ਿਕਾਇਤ `ਤੇ ਗ੍ਰਿਫਤਾਰ ਕੀਤਾ ਗਿਆ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ `ਚ ਦੋਸ਼ ਲਾਇਆ ਕਿ ਉਸ ਦੀ ਪਤਨੀ ਵਲੋਂ ਦਹੇਜ ਮੰਗਣ ਸਬੰਧੀ ਉਸਦੇ ਪਰਿਵਾਰਕ ਮੈਂਬਰਾਂ ਸਮੇਤ ਉਸ ਖਿਲਾਫ਼ ਦਿੱਤੀ ਦਰਖਾਸਤ `ਤੇ ਪਰਿਵਾਰਕ ਮੈਂਬਰਾਂ ਖਿਲਾਫ਼ ਮੁਕੱਦਮਾ ਨਾ ਦਰਜ ਕਰਨ ਬਦਲੇ ਏ ਐਸ ਆਈ ਸ਼ੀਸ਼ਪਾਲ ਵਲੋਂ 30 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਹੈ।

 

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ `ਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ `ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ `ਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। 
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Vigilance nabs ASI for taking bribe