ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਿਜਲੀ ਨਿਗਮ ਦਾ ਜੇ ਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਬਿਜਲੀ ਨਿਗਮ ਦਾ ਜੇ ਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੀ ਐਸ ਪੀ ਸੀ ਐਲ ਸਬ ਡਵੀਜਨ ਮਲੇਰਕੋਟਲਾ ਜਿ਼ਲ੍ਹਾ ਸੰਗਰੂਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਨੂੰ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗਿ੍ਰਫਤਾਰ ਕੀਤਾ ਗਿਆ।


ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਜੇ ਈ ਜਗਤਾਰ ਸਿੰਘ ਨੂੰ ਸ਼ਿਕਾਇਤ ਕਰਤਾ ਮੰਗਲਜੀਤ ਸਿੰਘ ਵਾਸੀ ਪਿੰਡ ਸੰਗਾਲੀ ਜਿ਼ਲ੍ਹਾ ਸੰਗਰੂਰ ਦੀ ਸ਼ਿਕਾਇਤ ’ਤੇ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਨੇ ਦੋਸ਼ ਲਾਇਆ ਸੀ ਕਿ ਦਾਣਾ ਮੰਡੀ ਵਿਖੇ ਲੱਗੇ ਬਿਜਲੀ ਦੇ ਖਰਾਬ ਹੋਏ ਟਰਾਂਸਫਾਰਮਰ ਨੂੰ ਬਦਲਣ ਬਦਲੇ ਜੇ ਈ 5000 ਰੁਪਏ ਦੀ ਮੰਗ ਕਰ ਰਿਹਾ ਹੈ। ਦੋਸ਼ੀ ਜੇ ਈ ਉਕਤ ਟਰਾਂਸਫਾਰਮਰ ਨੂੰ ਬਦਲਣ ਬਦਲੇ ਪਹਿਲਾਂ 2000 ਰੁਪਏ ਦੀ ਪਹਿਲੀ ਕਿਸ਼ਤ ਵਜੋਂ ਹਾਸਲ ਕਰ ਚੁੱਕਾ ਸੀ।

 

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਜੇ ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ `ਚ 3000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਊਰੋ ਦੇ ਥਾਣੇ `ਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:VIGILANCE NABS PSPCL JE Taking BRIBE