ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਲੋਕਾਂ ਨੂੰ ਮਿਲੇਗਾ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ

----ਯੋਜਨਾ ਤਹਿਤ -ਕਾਰਡ ਤਿਆਰ ਕਰਨ ਦੀ ਪ੍ਰਕਿਰਿਆ ਦੀ ਸ਼ੁਰੂਆਤ----

 

ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਭਰ ਦੇ ਯੋਗ ਲਾਭਪਾਤਰੀਆਂ ਨੂੰ ਜਨਤਕ ਹਸਪਤਾਲਾਂ ਅਤੇ ਕਾਮਨ ਸਰਵਿਸ ਸੈਂਟਰਾਂ ਚ -ਕਾਰਡ ਜਾਰੀ ਕਰਕੇ ਆਪਣੀ ਪ੍ਰਮੁੱਖ ਆਲਮੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਹੋਣ ਵਾਲੀ ਹੈ ਇਸ ਸਕੀਮ ਦੀ ਸ਼ੁਰੂਆਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 20 ਅਗਸਤ 2019 ਨੂੰ ਇੱਕ ਸੂਬਾ ਪੱਧਰੀ ਸਮਾਗਮ ਦੌਰਾਨ ਕੀਤੀ ਜਾਵੇਗੀ

 

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਇਫ਼ਕੋ ਟੋਕੀਓ ਤੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵਿਚਕਾਰ ਹੋਈ ਮੀਟਿੰਗ ਦੌਰਾਨ ਅੱਗੇ ਜਾਣਕਾਰੀ ਦਿੰਦਿਆਂ ਦਸਿਆ ਕਿ ਯੋਗ ਲਾਭਪਾਤਰੀਆਂ ਨੂੰ ਸਹੂਲਤਾਂ ਮੁਹੱਈਆ ਕਰਾਉਣ ਲਈ ਸੂਬਾ ਸਰਕਾਰ ਨੇ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ 22 ਜ਼ਿਲਾ ਕੋਆਰਡੀਨੇਟਰ ਨਿਯੁਕਤ ਕੀਤੇ ਹਨ

 

ਉਨਾਂ ਦੱਸਿਆ ਕਿ ਲੋਕਾਂ ਵਲੋਂ ਭਰਵਾਂ ਹੁੰਘਾਰਾ ਮਿਲ ਰਿਹਾ ਅਤੇ ਕਿਉਂ ਜੋ ਹਜ਼ਾਰਾਂ ਲੋਕ ਸਿਹਤ ਵਿਭਾਗ ਦੀ ਸਰਕਾਰੀ ਵੈੱਬਸਾਈਟਤੇ ਆਪਣੀ ਪਾਤਰਤਾ (ਯੋਗਤਾ) ਚੈੱਕ ਕਰ ਚੁੱਕੇ ਹਨ ਉਨਾਂ ਦੱਸਿਆ ਕਿ 104 ਹੈਲਪਲਾਈਨ ਲੋਕਾਂ ਨੂੰ 24 ਘੰਟੇ ਸਰਬੱਤ ਸਿਹਤ ਬੀਮਾ ਯੋਜਨਾ ਬਾਬਤ ਪੂਰੀ ਜਾਣਕਾਰੀ ਪ੍ਰਦਾਨ ਕਰਵਾ ਰਹੀ ਹੈ

 

ਸਰਬੱਤ ਸਿਹਤ ਬੀਮਾ ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਉਜਾਗਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਪ੍ਰਮੁੱਖ ਸਿਹਤ ਬੀਮਾ ਯੋਜਨਾ ਸੂਬੇ ਦੀ 70 ਫੀਸਦੀ ਅਬਾਦੀ ਨੂੰ ਵਿੱਤੀ ਤੇ ਸਿਹਤ ਸੁਰੱਖਿਆ ਪ੍ਰਦਾਨ ਕਰੇਗੀ ਜਿਸ ਵਿੱਚ 5 ਲੱਖ ਰੁਪਏ ਪ੍ਰਤੀ ਪਰਿਵਾਰ ਦਾ ਸਾਲਾਨਾ ਸਿਹਤ ਬੀਮਾ ਦਿੱਤਾ ਜਾਵੇਗਾ ਅਤੇ ਸੈਕੰਡਰੀ ਤੇ ਟਰਸ਼ਰੀ ਪੱਧਰ ਦੀਆਂ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇਗਾ 14.86 ਲੱਖ ਐਸ..ਸੀ.ਸੀ. ਲਾਭਪਾਤਰੀ ਪਰਿਵਾਰਾਂ ਨੂੰ ਸਹੂਲਤ ਦੇਣ ਦਾ ਖ਼ਰਚ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ 60:40 ਦੇ ਅਨੁਪਾਤ ਅਨੁਸਾਰ ਕੀਤਾ ਜਾਵੇਗਾ ਬਾਕੀ ਬਚਦੇ 28.27 ਲੱਖ ਲਾਭਪਾਤਰੀ ਪਰਿਵਾਰਾਂ ਨੂੰ ਬੀਮੇ ਦੀ ਸਹੂਲਤ ਦੇਣ ਦਾ ਖ਼ਰਚ ਪੂਰਨ ਰੂਪ ਵਿੱਚ ਸੂਬਾ ਸਰਕਾਰ(ਸੂਬਾ ਖ਼ਜਾਨਾ ਤੇ ਵਿਭਾਗਾਂ) ਕਰੇਗੀ
 

ਸ੍ਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਲਾਭਪਾਤਰੀਆਂ ਨੂੰ ਸਹੂਲਤਾਂ ਦੇਣ ਹਿੱਤ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ 200 ‘ਆਯੂਸ਼ਮਾਨ ਮਿੱਤਰਨਿਯੁਕਤ ਕੀਤੇ ਗਏ ਹਨ ਤਾਂ ਜੋ ਸਾਰੇ ਯੋਗ ਲਾਭਪਾਤਰੀਆਂ ਨੂੰ ਇਸ ਬੀਮਾ ਯੋਜਨਾ ਦਾ ਆਸਾਨੀ ਨਾਲ ਲਾਭ ਮਿਲ ਸਕੇ ਸਕੀਮ ਦੇ ਸੁਚੱਜੇ ਪ੍ਰਬੰਧਨ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਰਾਜ ਸਿਹਤ ਏਜੰਸੀ ਤਹਿਤ 40 ਅਹੁਦੇਦਾਰ-ਕਮ-ਅਗਜ਼ੈਕਟਿਵ ਨਿਯੁਕਤ ਕੀਤੇ ਗਏ ਹਨ

 

ਇਸੇ ਤਰਾਂ ਲਾਭਪਾਤਰੀਆਂ ਨੂੰ ਬੀਮੇ ਦੀ ਰਕਮ ਦਾ ਦਾਅਵਾ ਕਰਨ ਸਬੰਧੀ ਸਹੂਲਤ ਪ੍ਰਦਾਨ ਕਰਨ ਲਈ ਏਜੰਸੀ ਵੱਲੋਂ ਪ੍ਰੋਜੈਕਟ ਦਫ਼ਤਰ ਅਤੇ ਸਟੇਟ ਤੇ ਜ਼ਿਲਾ ਅਮਲਕਾਰ ਇਕਾਈਆਂ ਸਥਾਪਤ ਕੀਤੀਆਂ ਹਨ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:70 percent people of Punjab will get benefit of Sarbat Health Insurance Scheme