ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਾਦਲ ਨੇ ਸਿੱਖ ਸੰਗਤਾਂ ਕੋਲੋਂ ਮੰਗੀ ਮੁਆਫੀ, ਕਾਰਨ ਦੱਸਣ ਤੋਂ ਕੀਤੀ ਨਾਂਹ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਸੱਤਾ ਦੇ 10 ਸਾਲਾਂ ਦੇ ਰਾਜ ਦੌਰਾਨ ਜਾਨੇ ਅਨਜਾਣੇ ਚ ਹੋਈਆਂ ਗਲਤੀਆਂ ਲਈ ਅੱਜ ਦਰਬਾਰ ਸਾਹਿਬ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਸਿੱਖ ਸੰਗਤਾਂ ਕੋਲੋਂ ਮੁਆਫੀ ਮੰਗੀ ਅਤੇ ਗਿਣੇ ਚੁਣੇ ਸ਼ਬਦਾਂ ਚ ਆਪਣੀ ਗੱਲ ਰੱਖੀ।

 

ਬਾਦਲ ਨੇ ਇਸ ਮੌਕੇ ਪੱਤਰਕਾਰਾਂ ਵਲੋਂ ਪੁੱਛੇ ਗਏ ਕਿਸੇ ਵੀ ਅਹਿਮ ਸਵਾਲ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਅੱਜ ਇੱਥੇ ਗੁਰੂ ਸਾਹਿਬ ਦੇ ਦਰਬਾਰ ਚ ਆਪਣੀਆਂ ਜਾਨੇ ਅਨਜਾਣੇ ਚ ਹੋਈਆਂ ਭੁੱਲਾਂ ਬਖਸ਼ਾਉਣ ਲਈ ਆਏ ਹਨ ਨਾ ਕਿ ਕਿਸੇ ਵੀ ਸਿਆਸੀ ਸਵਾਲ ਦਾ ਜਵਾਬ ਦੇਣ। ਉਨ੍ਹਾਂ ਕਿਹਾ ਕਿ ਅੱਜ ਉਹ ਕਿਸੇ ਕੋਲੋਂ ਵੀ ਮੁਆਫੀ ਮੰਗਣ ਲਈ ਤਿਆਰ ਹਨ।

 

ਇਸ ਮੌਕੇ ਉਨ੍ਹਾਂ ਨਾਲ ਡਾ. ਦਲਜੀਤ ਸਿੰਘ ਚੀਮਾ ਅਤੇ ਬੀਬੀ ਜਾਗੀਰ ਕੌਰ ਵੀ ਮੌਜੂਦ ਸਨ।   

 

 

 ਫ਼ੋਟੋ ਸਮੀਰ ਸਹਿਗਲ

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Badal urges Sikhs to apologize tell no reason