ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਚਨਚੇਤ ਹਾਦਸੇ ਲਈ ਚੁਣੇ ਗਏ ਨੁਮਾਇੰਦੇ ਨੂੰ ਜ਼ਿੰਮੇਵਾਰ ਨਹੀਂ ਠਹਿਰਾ ਸਕਦੇ- ਨਵਜੋਤ ਸਿੱਧੂ

ਨਵਜੋਤ ਸਿੱਧੂ

ਪੰਜਾਬ ਦੇ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸ਼ਨੀਵਾਰ ਨੂੰ ਕਿਹਾ ਕਿ ਚੁਣੇ ਹੋਏ ਨੁਮਾਇੰਦਿਆਂ ਨੂੰ ਦੁਰਘਟਨਾਵਾਂ ਲਈ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਵੱਲੋਂ ਸਿੱਧੂ ਦੀ ਪਤਨੀ ਦੇ ਖਿਲਾਫ ਐੱਫ. ਆਈ. ਆਰ. ਦਰਜ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਵਿੱਚ ਦੁਸਹਿਰੇ ਵਾਲੇ ਦਿਨ ਹੋਏ ਰੇਲ ਹਾਦਸੇ ਵਿੱਚ 62 ਲੋਕ ਮਾਰੇ ਗਏ ਸਨ।

 

ਅੰਮ੍ਰਿਤਸਰ ਹਾਦਸੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸੱਤਾਧਾਰੀ ਕਾਂਗਰਸੀ ਨੇਤਾਵਾਂ ਖਾਸ ਤੌਰ 'ਤੇ ਸਿੱਧੂ ਜੋੜੇ ਨੂੰ ਘੇਰਣ ਦੀ ਕੋਸ਼ਿਸ਼ ਕਰ ਰਹੀ ਹੈ। ਦੁਸਹਿਰੇ ਦੇ ਪ੍ਰੋਗਰਾਮ ਵਿੱਚ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਮੁੱਖ ਮਹਿਮਾਨ ਸੀ।

 

ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ) ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਧੂ ਨੇ ਕਿਹਾ,' 'ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਲੋਕਾਂ ਦੀ ਮੌਤ 'ਤੇ ਸਸਤੀ ਰਾਜਨੀਤੀ ਕਰ ਰਹੀ ਹੈ। ਦੇਸ਼ ਵਿੱਚ ਅਜਿਹੀਆਂ ਦੁਰਘਟਨਾਵਾਂ ਦਾ ਇਤਿਹਾਸ ਹੈ। ਪਰੰਤੂ ਕਿਸੇ ਵੀ ਚੁਣੇ ਹੋਏ ਪ੍ਰਤੀਨਿਧੀ ਵਿਰੁੱਧ ਕਦੇ ਵੀ ਕੇਸ ਦਰਜ ਨਹੀਂ ਕੀਤਾ ਗਿਆ। "

 

ਸਿੱਧੂ ਬੋਲੇ "ਅਕਾਲੀ ਦਲ ਦੇ ਸਾਬਕਾ ਮੰਤਰੀ ਕੈਪਟਨ ਕੰਵਲਜੀਤ ਸਿੰਘ ਨੂੰ ਇਕ ਦੁਰਘਟਨਾ ਵਿੱਚ ਮਾਰ ਦਿੱਤਾ ਗਿਆ ਸੀ ਤੇ ਸਿਮਰਨਜੀਤ ਸਿੰਘ ਮਾਨ ਨੇ ਹਾਈ ਕੋਰਟ ਦੇ ਜੱਜ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਕੀ ਉਹ (ਅਕਾਲੀ ਨੇਤਾ) ਕੇਸ ਵਿੱਚ ਬੁੱਕ ਕੀਤੇ ਗਏ ਸਨ? ਗੋਰਖਪੁਰ ਦੇ ਹਸਪਤਾਲ ਵਿੱਚ ਕਈ ਬੱਚਿਆਂ ਦੀ ਮੌਤ ਹੋ ਗਈ। ਯੋਗੀ ਆਦਿੱਤਿਆ ਨਾਥ ਗੋਰਖਪੁਰ ਤੋਂ ਪੰਜ ਵਾਰ ਸੰਸਦ ਮੈਂਬਰ ਹਨ ਤੇ ਹੁਣ ਉਹ ਰਾਜ ਦੇ ਮੁੱਖ ਮੰਤਰੀ ਦੇ ਤੌਰ 'ਤੇ ਸੇਵਾ ਕਰ ਰਹੇ ਹਨ। ਕੀ ਉਨ੍ਹਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ? ਫਿਰ ਉਹ ਇਸ ਹਾਦਸੇ ਲਈ ਜ਼ਿੰਮੇਵਾਰ ਕਿਉਂ ਹਨ? "

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Navjot Singh Sidhu said elected representatives cannot be held responsible for accidents