ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੰਮ੍ਰਿਤਸਰ `ਚ ਪ੍ਰੌਪਰਟੀ ਡੀਲਰ ਦਾ ਗੋਲੀ ਮਾਰਕੇ ਕਤਲ

ਅੰਮ੍ਰਿਤਸਰ `ਚ ਪ੍ਰੋਪਰਟੀ ਡੀਲਰ ਦਾ ਗੋਲੀ ਮਾਰਕੇ ਕਤਲ

:ਬੀਤੀ ਰਾਤ ਨੂੰ ਅੰਮ੍ਰਿਤਸਰ `ਚ ਕੋਟ ਖਾਲਸਾ ਖੇਤਰ ਦੇ ਸੁੰਦਰ ਨਗਰ `ਚ ਇਕ 30 ਸਾਲਾ ਵਿਅਕਤੀ ਦਾ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਬਲਵਿੰਦਰ ਸਿੰਘ ਉਰਫ ਬਿੱਲਾ ਵਜੋਂ ਹੋਈ ਹੈ, ਜੋ ਅੰਮ੍ਰਿਤਸਰ `ਚ ਪ੍ਰੋਪਰਟੀ ਡੀਲਰ ਦਾ ਕੰਮ ਕਰਦਾ ਸੀ।


ਇਹ ਘਟਨਾ ਬੀਤੀ ਰਾਤ ਕਰੀਬ 10 ਵਜੇ ਦੀ ਹੈ। ਅਣਪਛਾਤੇ ਵਿਅਕਤੀਆਂ ਨੇ ਬਿੱਲਾ ਦੇ ਘਰ ਪਹੁੰਚਕੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। 


ਮ੍ਰਿਤਕ ਦੀ ਪਤਨੀ ਨਵਨੀਤ ਕੌਰ ਨੇ ਕਿਹਾ ਕਿ ਸ਼ੁੱਕਰਵਾਰ ਸ਼ਾਮ ਨੂੰ ਉਨ੍ਹਾਂ ਦਾ ਪਤੀ ਕਿਸੇ ਕੰਮ ਲਈ ਬਜ਼ਾਰ ਗਿਆ ਸੀ ਅਤੇ ਕਰੀਬ 9.30 ਵਜੇ ਘਰ ਵਾਪਸ ਆਏ। ਉਨ੍ਹਾਂ ਦੱਸਿਆ ਕਿ ਕੁਝ ਸਮੇਂ ਬਾਅਦ ਦੋ ਅਣਪਛਾਤੇ ਵਿਅਕਤੀ ਸਾਡੇ ਘਰ ਦੇ ਸਾਹਮਣੇ ਆਏ। ਉਸ ਨੇ ਦੱਸਿਆ ਕਿ ਵਿਅਕਤੀਆਂ ਨੇ ਮੇਰੇ ਪਤੀ ਨੂੰ ਬਾਹਰ ਬੁਲਾਇਆ।


ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਜਦੋਂ ਮੇਰੇ ਪਤੀ ਮੋਟਰਸਾਈਕਲ ਸਵਾਰ ਵਿਅਕਤੀਆਂ ਦੇ ਕੋਲ ਪਹੁੰਚੇ ਤਾਂ ਉਨ੍ਹਾਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਸਨੇ ਦੱਸਿਆ ਕਿ ਦੋ ਗੋਲੀਆਂ ਮੇਰੀ ਪਤੀ ਅਤੇ ਦੋ ਗੋਲੀਆਂ ਸਾਡੇ ਘਰ ਦੇ ਦਰਵਾਜੇ `ਚ ਲੱਗੀਆਂ। 


ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਫਾਈਰਿੰਗ ਦੇ ਬਾਅਦ ਉਹ ਮੌਕੇ `ਤੇ ਪਹੁੰਚੀ, ਮੈਂ ਆਪਣੇ ਗੁਆਢੀਆਂ ਦੀ ਮਦਦ ਨਾਲ ਮੇਰੇ ਪਤੀ ਨੂੰ ਇਕ ਪ੍ਰਾਈਵੇਟ ਹਸਪਤਾਲ `ਚ ਦਾਖਲ ਕਰਵਾਇਆ, ਜਿੱਥੇ ਸ਼ਨੀਵਾਰ ਦੀ ਸਵੇਰ ਨੂੰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।


ਘਟਨਾ ਤੋਂ ਬਾਅਦ ਡਿਪਟੀ ਕਮਿਸ਼ਨਰ ਪੁਲਿਸ (ਡੀਸੀਪੀ-ਸ਼ਹਿਰ) ਅਮਰੀਕ ਸਿੰਘ ਪਵਾਰ, ਡੀਸੀਪੀ-ਜਾਂਚ ਜਗਮੋਹਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ `ਚ ਪੁਲਿਸ ਮੌਕੇ `ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਡੀਸੀਪੀ ਅਮਰੀਕ ਸਿੰਘ ਨੇ ਕਿਹਾ ਕਿ ਮੁਢਲੀ ਜਾਂਚ `ਚ ਸਾਹਮਣੇ ਆ ਰਿਹਾ ਹੈ ਕਿ ਬਿੱਲਾ ਦੀ ਕੋਈ ਪੁਰਾਣੀ ਦੁਸ਼ਮਣੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੀ ਪਹਿਚਾਣ ਕਰਨ ਲਈ ਇਸ ਖੇਤਰ `ਚ ਲਗਾਏ ਗਏ ਸੀਸੀਟੀਵੀ ਕੈਮਰਿਆਂ ਦੀ ਫੁੱਟ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਟ ਖਾਲਸਾ ਪੁਲਿਸ ਥਾਣੇ `ਚ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Property dealer shot dead in Amritsar