ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੀਵੀਐਸ ਕੰਪਨੀ ਵੱਲੋਂ ਦੋ ਮੋਟਰਸਾਈਕਲ ਭੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੀਵੀਐਸ ਕੰਪਨੀ ਵੱਲੋਂ ਦੋ ਮੋਟਰਸਾਈਕਲ ਭੇਟ

ਟੀਵੀਐਸ ਕੰਪਨੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਦੋ ਮੋਟਰਸਾਈਕਲ ਅਪਾਚੀ ਆਰਆਰ-310 ਤੇ ਰੇਡੀਓਨ-110 ਭੇਟ ਕੀਤੇ ਗਏ। ਕੰਪਨੀ ਦੇ ਖੇਤਰੀ ਮੈਨੇਜਰ ਪ੍ਰਦੀਪ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੂੰ ਚਾਬੀਆਂ ਸੌਂਪੀਆਂ।

 

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੰਪਨੀ ਦੇ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਕੰਪਨੀ ਦੇ ਏਰੀਆ ਮੈਨੇਜਰ ਪ੍ਰਦੀਪ ਸਿੰਘ ਨੇ ਕਿਹਾ ਕਿ ਕੰਪਨੀ ਵੱਲੋਂ ਨਵੇਂ ਤਿਆਰ ਕੀਤੇ ਉਕਤ ਮੋਟਰਸਾਈਕਲ ਸ਼ਰਧਾ ਨਾਲ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟ ਕੀਤੇ ਹਨ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Two motorcycles from TVS company at Sachkhand Sri Harmandir Sahib