ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਿਲਾਵਟ ਦੇ 837 ਮਾਮਲਿਆਂ ’ਚ 1.48 ਕਰੋੜ ਜੁਰਮਾਨਾ, 5 ਵਿਕਰੇਤਾਵਾਂ ਨੂੰ ਸਜ਼ਾ

ਤੰਦਰੁਸਤ ਪੰਜਾਬ ਮਿਸ਼ਨ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਫੂਡ ਸੇਫਟੀ ਟੀਮਾਂ ਵੱਲੋਂ ਭੋਜਨ ਪਦਾਰਥਾਂ ਦੀ ਜਾਂਚ ਲਗਾਤਾਰ ਜਾਰੀ ਹੈ ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂੰ ਨੇ ਦਿੱਤੀ


ਪੰਨੂੰ ਨੇ ਦੱਸਿਆ ਕਿ ਜੂਨ ਤੋਂ ਸਤੰਬਰ 2019 ਦੇ ਚਾਰ ਮਹੀਨਿਆਂ ਦੇ ਸਮੇਂ ਦੌਰਾਨ ਭੋਜਨ ਪਦਾਰਥਾਂ ਦੇ 3548 ਨਮੂਨੇ ਲਏ ਗਏ ਅਤੇ ਜਾਂਚ ਕੀਤੀ ਗਈ ਜਿਨਾਂ ਪਦਾਰਥਾਂ ਦੇ ਨਮੂਨੇ ਲਏ ਗਏ ਹਨ ਉਨ੍ਹਾਂ ਵਿੱਚ ਦੁੱਧ, ਪਨੀਰ, ਘੀ, ਖੋਆ, ਮਿਠਾਈਆਂ, ਨਮਕੀਨ, ਫਲਾਂ, ਸ਼ਰਾਬ ਅਤੇ ਹੋਰ ਪਦਾਰਥਾਂ ਦੇ ਨਮੂਨੇ ਸ਼ਾਮਲ ਹਨ


ਉਨ੍ਹਾਂ ਦੱਸਿਆ ਕਿ ਕੁੱਲ ਲਏ ਗਏ ਨਮੂਨਿਆਂ ਦਾ 20 ਫੀਸਦੀ ਭਾਵ 719 ਨਮੂਨੇ ਘਟੀਆ ਦਰਜੇ ਦੇ ਪਰ ਵਰਤੋਂ ਯੋਗ ਪਾਏ ਗਏ ਜਦੋਂ ਕਿ 31 ਨਮੂਨੇ ਜੋ 1 ਫੀਸਦੀ ਤੋਂ ਵੀ ਘੱਟ ਬਣਦੇ ਹਨ ਮਨੁੱਖੀ ਵਰਤੋਂ ਲਈ ਅਸੁਰੱਖਿਅਤ ਪਾਏ ਗਏ ਹਨ


ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਮਹੀਨਿਆਂ ਦੇ ਰਿਕਾਰਡ ਅਨੁਸਾਰ ਮਿਲਾਵਟਖੋਰਾਂ ਵਿਰੁੱਧ ਵੱਖ ਵੱਖ ਅਦਾਲਤਾਂ ਵਿੱਚ ਮਾਮਲੇ ਦਰਜ ਕੀਤੇ ਗਏ ਹਨ ਅਤੇ 837 ਮਾਮਲਿਆਂ ਵਿੱਚ 1.48 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਹਨ ਅਤੇ ਨਕਲੀ/ਅਸੁਰੱਖਿਅਤ/ਗੁੰਮਰਾਹਕੁੰਨ ਵਸਤਾਂ ਵੇਚਣ ਵਾਲੇ 5 ਵਿਕਰੇਤਾਵਾਂ ਨੂੰ ਮਿਸਾਲੀ ਸਜ਼ਾ ਦਿੱਤੀ ਗਈ ਹੈ


ਪੰਨੂੰ ਨੇ ਦੱਸਿਆ ਕਿ ਫੂਡ ਸੇਫਟੀ ਟੀਮਾਂ ਵੱਲੋਂ ਮਨੁੱਖੀ ਵਰਤੋਂ ਲਈ ਅਸੁਰੱਖਿਅਤ 1626 ਕਿਲੋ ਫਲ ਅਤੇ ਸਬਜ਼ੀਆਂ ਅਤੇ 354 ਕਿਲੋ ਹੋਰ ਭੋਜਨ ਪਦਾਰਥ ਜ਼ਬਤ ਕੀਤੇ ਗਏ ਹਨਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਨੇ ਦੱਸਿਆ ਕਿ ਜਾਂਚ ਮੁਹਿੰਮਾਂ ਦੇ ਨਾਲ ਨਾਲ ਜਾਗਰੂਕਤਾ ਪ੍ਰੋਗਰਾਮ ਵੀ ਚਲਾਏ ਜਾ ਰਹੇ ਹਨ

 

ਉਨ੍ਹਾਂ ਅੱਗੇ ਦੱਸਿਆ ਕਿ ਭੋਜਨ ਪਦਾਰਥਾਂ ਦੀ ਸਵੱਛਤਾ ਅਤੇ ਮਿਆਰ ਵਿੱਚ ਸੁਧਾਰ ਲਿਆਉਣ ਲਈ ਹੁਣ ਤੱਕ 327 ਜਾਗਰੂਕਤਾਂ ਕੈਂਪ/ਸੈਮੀਨਾਰ/ਵਰਕਸ਼ਾਪ ਆਯੋਜਿਤ ਕੀਤੇ ਗਏ ਹਨ ਫੂਡ ਬਿਜ਼ਨਸ ਆਪਰੇਟਰਾਂ ਨੂੰ ਐਫ.ਐਸ.ਐਸ..ਆਈ. ਦੇ ਨਿਰਦੇਸ਼ਾਂ ਅਤੇ ਫੂਡ ਸੇਫਟੀ ਐਕਟ ਤਹਿਤ ਲਾਜ਼ਮੀ ਕਾਨੂੰਨਾਂ ਦੀ ਪਾਲਣਾ ਲਈ ਜਾਗਰੂਕ ਕੀਤਾ ਗਿਆ ਹੈ ਜਦਕਿ ਲੋੜੀਂਦੇ ਲਾਇਸੰਸ/ਰਜਿਸਟ੍ਰੇਸ਼ਨ ਲੈਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:1 48 million fine in 837 cases of adulteration and sentenced to 5 vendors in punjab