ਅਗਲੀ ਕਹਾਣੀ

ਪੰਜਾਬ `ਚ ਖੁੱਲ੍ਹਣਗੇ 10-15 ਨਵੇਂ ਤਾਜ ਹੋਟਲ

ਪੰਜਾਬ `ਚ ਖੁੱਲ੍ਹਣਗੇ 10-15 ਨਵੇਂ ਤਾਜ ਹੋਟਲ

ਪੰਜਾਬ `ਚ ਮੈਸਰਜ ਟਾਟਾ ਸੰਨਜ਼ ਵੱਲੋਂ ਤਾਜ ਗਰੁੱਪ ਆਫ ਹੋਟਲਜ਼ ਦਾ ਵੱਡੇ ਪੱਧਰ `ਤੇ ਵਿਸਤਾਰ ਕਰਨ `ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਕੰਪਨੀ ਦੇ ਚੇਅਰਮੈਨ ਨਟਰਾਜਨ ਚੰਦਰਸ਼ੇਖਰਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਦੱਸਿਆ ਕਿ ਕੰਪਨੀ ਵੱਲੋਂ ਸੂਬੇ `ਚ ਕਾਰੋਬਾਰ ਦਾ ਵਿਸਤਾਰ ਕਰਨ ਲਈ 10 ਤੋਂ 15 ਪ੍ਰਾਜੈਕਟਾਂ ਦੀ ਸ਼ਨਾਖਤ ਕੀਤੀ ਗਈ ਹੈ। 

 

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਟਾਟਾ ਸੰਨਜ਼ ਨੂੰ ਪਟਿਆਲਾ `ਚ ਛੋਟੀ ਨਦੀ ਅਤੇ ਵੱਡੀ ਨਦੀ ਦੀ ਕਾਇਆਕਲਪ ਕਰਨ ਲਈ ਆਪਣੇ ਪ੍ਰਸਤਾਵਿਤ ਪ੍ਰਾਜੈਕਟ ਬਾਰੇ ਵਿਸਥਾਰਤ ਪ੍ਰਾਜੈਕਟ ਰਿਪੋਰਟ ਲਿਆਉਣ ਲਈ ਆਖਿਆ। ਇਸ ਪ੍ਰਾਜੈਕਟ `ਤੇ ਕਰੀਬ 550 ਕਰੋੜ ਰੁਪਏ ਦੀ ਲਾਗਤ ਆਉਣ ਦਾ ਅਨੁਮਾਨ ਹੈ। ਇਸ ਪ੍ਰੋਜੈਕਟ `ਚ 10 ਸਾਲਾਂ ਲਈ ਸਾਂਭ-ਸੰਭਾਲ ਕਰਨਾ ਵੀ ਸ਼ਾਮਲ ਹੋਵੇਗਾ। 


ਚੇਅਰਮੈਨ ਨੇ ਸੂਬੇ `ਚ ਫੂਡ ਪ੍ਰਾਸੈਸਿੰਗ, ਪ੍ਰਚੂਨ ਅਤੇ ਆਈ ਟੀ ਸੈਕਟਰ ਦਾ ਵਿਸਤਾਰ ਕਰਨ `ਚ ਵੀ ਦਿਲਚਸਪੀ ਦਿਖਾਈ ਜਿਸ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿਸਰਕਾਰ ਵੱਲੋਂ ਕਾਰੋਬਾਰ ਨੂੰ ਸੁਖਾਲਾ ਬਣਾਉਣ ਅਤੇ ਹੁਲਾਰਾ ਦੇਣ ਲਈ ਨਵੀਂ ਉਦਯੋਗਿਕ ਨੀਤੀ ਲਿਆਂਦੀ ਗਈ ਹੈ। ਇਸ ਕਰਕੇ ਇਸ ਨੀਤੀ ਤਹਿਤ ਵੱਖ-ਵੱਖ ਰਿਆਇਤਾਂ ਦੇ ਮੱਦੇਨਜ਼ਰ ਕਾਰੋਬਾਰ ਵਧਾਉਣ ਦੀ ਅਥਾਹ ਸੰਭਾਵਨਾ ਹੈ।


 
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ `ਚ ਅੰਮ੍ਰਿਤਸਰ ਤੋਂ ਏਅਰ ਏਸ਼ੀਆ ਦੀ ਉਡਾਨਾਂ ਸ਼ੁਰੂ ਕਰਨ ਦੀ ਸੰਭਾਵਨਾ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। 
ਇਸ ਮੌਕੇ ਉਦਯੋਗ ਅਤੇ ਕਾਮਰਸ ਮੰਤਰੀ ਸੁੰਦਰ ਸ਼ਾਮ ਅਰੋੜਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵਾਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ ਆਦਿ ਹਾਜ਼ਰ ਸਨ।    
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: 10-15 new Taj Hotels to be opened in Punjab