ਪਿਛਲੇ ਕੁਝ ਦਿਨਾਂ ਤੋਂ ਪੰਜਾਬ 'ਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਸੂਬੇ 'ਚ ਹੁਣ ਤਕ ਪਾਜ਼ੀਟਿਵ ਮਰੀਜ਼ਾਂ ਦਾ ਅੰਕੜਾ 2300 ਨੂੰ ਪਾਰ ਕਰ ਗਿਆ ਹੈ।
ਅੱਜ ਮੰਗਲਵਾਰ ਨੂੰ ਜਲੰਧਰ 'ਚ ਕੋਰੋਨਾ ਵਾਇਰਸ ਦੇ 10 ਨਵੇਂ ਮਾਮਲੇ ਸਾਹਮਣੇ ਆਏ ਹਨ। ਬੀਤੇ ਦਿਨੀਂ ਵੀ ਜਲੰਧਰ 'ਚ ਕੋਰੋਨਾ ਵਾਇਰਸ ਦਾ ਇੱਕ ਪਾਜ਼ੀਟਿਵ ਕੇਸ ਮਿਲਿਆ ਸੀ। ਹੁਣ ਜਲੰਧਰ 'ਚ ਕੁਲ ਕੋਰੋਨਾ ਮਰੀਜ਼ਾਂ ਦੇ ਮਿਲਣ ਦਾ ਅੰਕੜਾ ਵੱਧ ਕੇ 256 ਹੋ ਗਿਆ ਹੈ। ਇਨ੍ਹਾਂ 'ਚੋਂ 209 ਲੋਕ ਇਲਾਜ ਮਗਰੋਂ ਲੋਕ ਠੀਕ ਹੋ ਚੁੱਕੇ ਹਨ, ਜਦਕਿ 40 ਲੋਕ ਇਲਾਜ ਅਧੀਨ ਹਨ। ਹੁਣ ਤਕ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ 7 ਲੋਕਾਂ ਦੀ ਜਾਨ ਲੈ ਚੁੱਕਾ ਹੈ।
ਉੱਧਰ ਸੰਗਰੂਰ ਜ਼ਿਲ੍ਹੇ 'ਚ ਵੀ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤਕ ਸੰਗਰੂਰ ਜ਼ਿਲ੍ਹੇ 'ਚ ਕੋਰੋਨਾ ਦੇ ਕੁਲ 99 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ 91 ਲੋਕ ਕੋਰੋਨਾ ਵਾਇਰਸ ਵਿਰੁੱਧ ਜੰਗ ਜਿੱਤ ਕੇ ਘਰ ਪਰਤ ਚੁੱਕੇ ਹਨ, ਜਦਕਿ ਇਸ ਸਮੇਂ ਕੁਲ 9 ਐਕਟਿਵ ਕੇਸ ਹਨ। ਸੰਗਰੂਰ 'ਚ ਹਾਲੇ ਤਕ ਕਿਸੇ ਵੀ ਮਰੀਜ਼ ਦੀ ਕੋਰੋਨਾ ਵਾਇਰਸ ਨਾਲ ਮੌਤ ਨਹੀਂ ਹੋਈ ਹੈ।