ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

100 ਉੱਘੇ ਕੌਮੀ ਤੇ ਆਲਮੀ ਖਿਡਾਰੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ 100 ਹੋਰ ਉੱਘੇ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਇਕ ਸਮਾਰੋਹ ਦੌਰਾਨ ਸਨਮਾਨਿਤ ਕੀਤਾ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਐਵਾਰਡ ਨੂੰ ਦੇਣ ਦਾ ਕਾਰਜ ਤਕਰੀਬਨ ਇਕ ਦਹਾਕੇ ਦੇ ਵਕਫੇ ਤੋਂ ਬਾਅਦ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਨੂੰ ਸਾਲਾਨਾ ਸਮਾਰੋਹ ਵਜੋਂ ਮਨਾਇਆ ਜਾਵੇਗਾ।

 

ਹਾਜ਼ਰੀਨਾਂ ਨਾਲ ਆਪਣੇ ਯਾਦਗਾਰੀ ਪਲ ਸਾਂਝੇ ਕਰਦੇ ਹੋਏ ਮੁੱਖ ਮੰਤਰੀ ਨੇ ਮਹਾਨ ਹਾਕੀ ਖਿਡਾਰੀ ਮਿਲਖਾ ਸਿੰਘ, ਕ੍ਰਿਕਟ ਦੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ, ਵਿਸ਼ਵ ਕੱਪ ਹਾਕੀ ਦੇ ਸਾਬਕਾ ਕਪਤਾਨ ਅਜੀਤ ਪਾਲ ਸਿੰਘ ਵਰਗੇ ਉੱਘੇ ਖਿਡਾਰੀਆਂ ਦੇ ਸਾਥ ਵਿੱਚ ਖੁਸ਼ੀ ਦਾ ਪ੍ਰਗਟਾਵਾ ਕੀਤਾ।

 

ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਉੱਘੇ ਖਿਡਾਰੀਆਂ ਨੂੰ ਦਿੱਤਾ ਗਿਆ ਐਵਾਰਡ ਨਵੇਂ ਖਿਡਾਰੀਆਂ ਨੂੰ ਖੇਡਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਪ੍ਰੇਰਿਤ ਕਰੇਗਾ। ਇਹ ਐਵਾਰਡ 1978 ਵਿੱਚ ਸ਼ੁਰੂ ਕੀਤਾ ਗਿਆ ਜਿਸ ਵਿੱਚ 2 ਲੱਖ ਰੁਪਏ ਨਗਦ, ਇੱਕ ਬਲੇਜਰ, ਇਕ ਸਕਰੋਲ ਅਤੇ ਮਹਾਰਾਜਾ ਰਣਜੀਤ ਸਿੰਘ ਟਰਾਫੀ ਦਿੱਤੀ ਜਾਂਦੀ ਹੈ ਜਿਸ ਵਿੱਚ ਉਹ ਘੋੜੇਤੇ ਬੈਠੇ ਦਿਖਾਈ ਦੇ ਰਹੇ ਹਨ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:100 National and Global Players Awarded Maharaja Ranjit Singh Award