ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁਹਾਲੀ ਲੋਕ ਅਦਾਲਤ 'ਚ 1094 ਕੇਸਾਂ ਦਾ ਨਿਬੇੜਾ

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ) ਦੀਆਂ ਹਦਾਇਤਾਂ ਉੱਤੇ ਸ਼ਨਿੱਚਰਵਾਰ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਕੌਮੀ ਲੋਕ ਅਦਾਲਤ ਲਾਈ ਗਈ। 

 

ਇਸ ਵਿੱਚ ਸਮਝੌਤਾਯੋਗ ਫੌਜਦਾਰੀ ਅਪਰਾਧ ਦੇ ਕੇਸ, ਧਾਰਾ 138 ਅਧੀਨ ਐੇਨ.ਆਈ. ਐਕਟ ਦੇ ਕੇਸ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਵਿਆਹਾਂ ਦੇ ਵਿਵਾਦ ਸਬੰਧੀ ਮਾਮਲੇ, ਕਿਰਤ ਦੇ ਵਿਵਾਦ ਸਬੰਧੀ ਮਾਮਲੇ, ਜ਼ਮੀਨ ਐਕੁਆਇਰ ਕਰਨ ਸਬੰਧੀ ਕੇਸ, ਬਿਜਲੀ ਤੇ ਪਾਣੀ ਦੇ ਬਿੱਲਾਂ ਸਬੰਧੀ ਮਾਮਲੇ, ਤਨਖ਼ਾਹ ਤੇ ਹੋਰ ਭੱਤਿਆਂ ਸਬੰਧੀ ਕੇਸ, ਮਾਲੀਆ ਕੇਸ ਅਤੇ ਹੋਰ ਕਈ ਤਰ੍ਹਾਂ ਦੇ ਕੇਸ ਰੱਖੇ ਗਏ।


ਅੱਜ ਦੀ ਰਾਸ਼ਟਰੀ ਲੋਕ ਅਦਾਲਤ ਲਈ ਜ਼ਿਲ੍ਹਾ ਪੱਧਰ ’ਤੇ 9 ਬੈਂਚਾਂ ਦੀ ਸਥਾਪਨਾ ਕੀਤੀ ਗਈ, ਜਿਨ੍ਹਾਂ ਦੀ ਪ੍ਰਧਾਨਗੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀਮਤੀ ਮੋਨਿਕਾ ਗੋਇਲ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਦਵਿੰਦਰ ਕੁਮਾਰ ਗੁਪਤਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀਮਤੀ ਗਿਰੀਸ਼, ਸਿਵਲ ਜੱਜ (ਸੀਨੀਅਰ ਡਿਵੀਜ਼ਨ) ਸ੍ਰੀ ਮੋਹਿਤ ਬਾਂਸਲ, ਚੀਫ ਜੁਡੀਸ਼ੀਅਲ ਮੈਜਿਸਟਰੇਟ ਸ੍ਰੀਮਤੀ ਦੀਪਿਕਾ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਸ੍ਰੀ ਅਮਿਤ ਬਖਸ਼ੀ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਐਸ.ਏ.ਐਸ. ਨਗਰ ਸ੍ਰੀਮਤੀ ਹਰਜਿੰਦਰ ਕੌਰ ਨੇ ਕੀਤੀ। 

 

ਇਸ ਤੋਂ ਇਲਾਵਾ ਦੋ ਬੈਂਚ ਖਰੜ ਵਿਖੇ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਸ੍ਰੀਮਤੀ ਗਰਿਮਾ ਗੁਪਤਾ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਕੁਮਾਰੀ ਆਸ਼ਿਮਾ ਸ਼ਰਮਾ ਅਤੇ ਦੋ ਬੈਂਚ ਡੇਰਾਬਸੀ ਵਿਖੇ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਸ੍ਰੀ ਗੌਰਵ ਦੱਤਾ ਅਤੇ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਸ੍ਰੀ ਜਗਮੀਤ ਸਿੰਘ ਦੀ ਪ੍ਰਧਾਨਗੀ ਵਿੱਚ ਕਾਇਮ ਕੀਤੇ ਗਏ। ਇਕ ਬੈਂਚ ਇੰਡਸਟਰੀਅਲ ਟਿ੍ਰਬਿਊਨਲ, ਐਸ.ਏ.ਐਸ. ਨਗਰ ਦਾ ਵੀ ਸਥਾਪਤ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਸ੍ਰੀਮਤੀ ਗੁਰਮੀਤ ਕੌਰ ਨੇ ਕੀਤੀ। 

 

ਇਸ ਤੋਂ ਇਲਾਵਾ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਦਾ ਵੀ ਬੈਂਚ ਲਾਇਆ ਗਿਆ, ਜਿਸ ਦੀ ਪ੍ਰਧਾਨਗੀ ਸ੍ਰੀ ਪੀ.ਐਸ. ਵਿਰਕ ਨੇ ਕੀਤੀ। ਅੱਜ ਲੋਕ ਅਦਾਲਤ ਵਿੱਚ ਘਰੇਲੂ ਝਗੜਿਆਂ ਦੇ 45 ਕੇਸ ਸੁਣਵਾਈ ਲਈ ਰੱਖੇ ਗਏ।

 

ਇਸ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਵਿਵੇਕ ਪੁਰੀ ਦੀ ਪ੍ਰੇਰਣਾ ਸਦਕਾ ਕਈ ਸਾਲਾਂ ਤੋਂ ਵੱਖ ਰਹਿ ਰਹੇ ਜੋੜਿਆਂ ਨੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਮੁੱਖ ਰੱਖਦਿਆਂ ਮੁੜ ਇਕੱਠੇ ਰਹਿਣ ਦਾ ਫੈਸਲਾ ਕੀਤਾ। ਜ਼ੀਰਕਪੁਰ ਤੋਂ ਸਾਹਮਣੇ ਆਏ ਬੈਂਕ ਮੈਨੇਜਰ ਪਤੀ ਤੇ ਕਿਸੇ ਕੰਪਨੀ ਵਿੱਚ ਕੰਮ ਕਰਦੀ ਉਸ ਦੀ ਪਤਨੀ, ਜੋ ਚਾਰ ਸਾਲ ਤੋਂ ਅਲੱਗ ਅਲੱਗ ਰਹਿ ਰਹੇ ਸਨ, ਨੇ ਅੱਜ ਜੱਜ ਸਾਹਿਬ ਦੀ ਪ੍ਰੇਰਨਾ ਸਦਕਾ ਮੁੜ ਇਕੱਠੇ ਰਹਿਣ ਦਾ ਫੈਸਲਾ ਲਿਆ। 

 

ਇਸੇ ਤਰ੍ਹਾਂ ਪੰਜਾਬ ਪੁਲਿਸ ਦੇ ਮੁਲਾਜ਼ਮ ਅਤੇ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਇਕ ਜੋੜੇ ਨੇ ਵੀ ਇਕੱਠਿਆਂ ਰਹਿਣ ਲਈ ਸਹਿਮਤੀ ਦਿੱਤੀ। ਅੱਜ ਦੀ ਲੋਕ ਅਦਾਲਤ ਵਿੱਚ ਪੇਸ਼ ਹੋਏ ਘਰੇਲੂ ਝਗੜਿਆਂ ਦੇ ਕੇਸਾਂ ਵਿੱਚ ਜ਼ਿਆਦਾਤਰ ਪ੍ਰੇਮ ਵਿਆਹ ਵਾਲੇ ਜੋੜਿਆਂ ਦੇ ਕੇਸ ਸਨ।

 

ਇਸ ਰਾਸ਼ਟਰੀ ਲੋਕ ਅਦਾਲਤ ਵਿੱਚ 1284 ਲੰਬਤ ਕੇਸ ਅਤੇ 3407 ਪ੍ਰੀ-ਲਿਟੀਗੇਟਿਵ ਕੇਸ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ਵਿਚੋਂ 1094 ਕੇਸਾਂ ਦਾ ਮੌਕੇ ’ਤੇ ਨਿਬੇੜਾ ਕਰ ਦਿੱਤਾ ਗਿਆ ਅਤੇ ਇਨ੍ਹਾਂ ਵਿੱਚ 1022180241 ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਇਸ ਮੌਕੇ ਸ੍ਰੀ ਵਿਵੇਕ ਪੁਰੀ ਨੇ ਆਮ ਜਨਤਾ ਨੂੰ ਲੋਕ ਅਦਾਲਤਾਂ ਦੇ ਫਾਇਦਿਆਂ ਬਾਰੇ ਦੱਸਿਆ। 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:1094 cases disposed off amicably in National Lok Adalat at SAS Nagar