ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭ੍ਰਿਸ਼ਟਚਾਰ-ਨਸ਼ਾ ਮਾਮਲਿਆਂ ਨਾਲ ਜੁੜੇ ਪੰਜਾਬ ਦੇ 6 SHO ਸਮੇਤ 11 ਮੁਲਾਜ਼ਮ ਬਰਖ਼ਾਸਤ

ਪਟਿਆਲਾ ਪੁਲਿਸ ਨੇ ਭ੍ਰਿਸ਼ਟਾਚਾਰ ਅਤੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਮਾਮਲਿਆਂ ਚ ਕਥਿਤ ਤੌਰ ਤੇ ਸ਼ਾਮਲ ਹੋਣ ਦੇ ਦੋਸ਼ ਚ 6 ਐਸਐਚਓ ਸਮੇਤ 11 ਪੁਲਿਸ ਮੁਲਾਜ਼ਮਾਂ ਦੀ ਸੇਵਾ ਬਰਖ਼ਾਸਤ ਕਰ ਦਿੱਤੀ ਹੈ। ਇਸ ਤੋਂ ਇਕ ਦਿਨ ਪਹਿਲਾਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਪੁਲਿਸ ਨੂੰ ਹੁਕਮ ਦਿੱਤਾ ਸੀ ਕਿ ਉਨ੍ਹਾਂ ਪੁਲਿਸ ਮੁਲਾਜ਼ਮਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇ ਜਿਹੜੇ ਸੂਬੇ ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਆਪਣਾ ਯੋਗਦਾਨ ਪਾਉਂਦੇ ਹਨ।

 

ਜਾਣਕਾਰੀ ਮੁਤਾਬਕ ਪਟਿਆਲਾ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਵਿਸਥਾਰ ਜਾਂਚ ਮਗਰੋਂ ਵਿਭਾਗ ਨੇ ਇਹ ਦੇਖਿਆ ਹੈ ਕਿ ਇਕ ਔਰਤ ਐਸਐਚਓ ਸਮੇਤ ਇਹ ਪੁਲਿਸ ਮੁਲਾਜ਼ਮ ਜਾਂ ਤਾਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਚ ਜਾਂ ਭ੍ਰਿਸ਼ਟਾਚਾਰ ਚ ਸ਼ਾਮਲ ਹਨ।

 

ਸਿੱਧੂ ਨੇ ਦਸਿਆ ਕਿ ਇਸ ਦੇ ਬਾਅਦ ਉਨ੍ਹਾਂ ਮੁਲਾਜ਼ਮਾਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਅਤੇ ਫਿਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਐਸਐਸਪੀ ਸਿੱਧੂ ਨੇ ਮੁੜ ਚੇਤਾਵਨੀ ਦਿੱਤੀ ਕਿ ਭ੍ਰਿਸ਼ਟਾਚਾਰ ਅਤੇ ਨਸ਼ੀਨੇ ਪਦਾਰਥਾਂ ਨਾਲ ਸਬੰਧਤ ਮਾਮਲਿਆਂ ਚ ਸ਼ਾਮਲ ਰਹਿਣ ਵਾਲੇ ਕਿਸੇ ਵੀ ਪੁਲਿਸ ਮੁਲਾਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:11 police offenders including 6 SHOs of Punjab dismissed