ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨੈਸ਼ਨਲ ਹੈਲਥ ਮਿਸ਼ਨ ਪੰਜਾਬ ਅਧੀਨ ਵੱਖ-ਵੱਖ ਅਸਾਮੀਆਂ ’ਤੇ 1151 ਨੌਜਵਾਨਾਂ ਦੀ ਚੋਣ

ਲੋਕਾਂ ਨੂੰ ਸੁਰੱਖਿਅਤ, ਸ਼ੋਰ-ਮੁਕਤ, ਪ੍ਰਦੂਸ਼ਣ-ਮੁਕਤ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ

 

 

ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ 1151 ਨੌਜਵਾਨਾਂ ਨੂੰ ਨੌਕਰੀ ਦੇ ਕੇ ਦੀਵਾਲੀ ਤੋਹਫ਼ਾ ਦਿੱਤਾ ਹੈ। ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਅਧੀਨ 1151 ਨੌਜਵਾਨਾਂ ਦੀ ਚੋਣ ਕੀਤੀ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਵਸਨੀਕਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ ਹੈ ਅਤੇ ਲੋਕਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ। ਉਨ੍ਹਾਂ ਲੋਕਾਂ ਨੂੰ ਸੁਰੱਖਿਅਤ, ਸ਼ੋਰ-ਮੁਕਤ ਅਤੇ ਪ੍ਰਦੂਸ਼ਣ-ਮੁਕਤ ਦੀਵਾਲੀ ਮਨਾਉਣ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ।

 

ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਨੇ ਕਿਹਾ ਕਿ ਇਨਾਂ ਮੁਲਾਜਿਮਾਂ ਵਿੱਚ ਸਪੈਸ਼ਲਿਸਟ ਡਾਕਟਰਾਂ ਸਮੇਤ ਹੋਰ ਪੈਰਾਮੈਡੀਕਲ ਸਟਾਫ ਦੀ ਚੋਣ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਪੰਜਾਬ ਵਿੱਚ 1151 ਮੁਲਾਜਮਾਂ ਦੀ ਚੋਣ ਪ੍ਰਕਿਰਿਆ ਪੂਰੀ ਕਰ ਲਈ ਹੈ। ਇਨ੍ਹਾਂ ਵਿੱਚ 518 ਕਮਿਉਨਿਟੀ ਹੈਲਥ ਅਫ਼ਸਰ,  314 ਸਟਾਫ ਨਰਸ, 107 ਕੰਪਿਉਟਰ ਆਪਰੇਟਰ, 7 ਸਪੈਸ਼ਲਿਸਟ ਡਾਕਟਰ, 5 ਸਾਈਕੇਟਰਿਸਟ, 88 ਸੀਨੀਅਰ ਟਰੀਟਮੈਂਟ ਸੁਪਰਵਾਈਜ਼ਰ, 49 ਟੀਬੀ ਹੈਲਥ ਵਿਜੀਟਰ, 34 ਫਾਰਮਾਸਿਸਟ ਅਤੇ 29 ਲੈਬ ਟੈਕਨੀਸ਼ੀਅਨ ਸ਼ਾਮਲ ਹਨ।

 

ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਨੇ ਦੱਸਿਆ ਕਿ ਇਨਾਂ ਮੁਲਾਜ਼ਮਾਂ ਦੀ ਲਿਖਤੀ ਟੈਸ, ਇੰਟਰਵਿਊ, ਕਾਉਂਸਲਿੰਗ ਤੇ ਹੋਰ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਇਹ ਸਾਰੀ ਭਰਤੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕਰਵਾਈ ਗਈ ਹੈ।

 

ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਸਟਾਫ਼ ਪੰਜਾਬ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ ਜਾ ਕੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨਗੇ ਤਾਂ ਜੋ ਪੰਜਾਬ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਉਪਲਬੱਧ ਕਰਵਾਉਣ ਵਿੱਚ ਮਦਦ ਮਿਲ ਸਕੇ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:1151 Candidate appointed on various posts under National Health Mission Punjab