ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਤਲੁਜ ਦਰਿਆ ਦੇ 12 ਪਾੜ ਪੂਰੇ, ਹੜ੍ਹ ਪੀੜਤਾਂ ਲਈ ਦਿੱਤੀ ਮਹੀਨੇ ਦੀ ਤਨਖ਼ਾਹ

ਪੰਜਾਬ ਦੇ ਸਤਲੁਜ ਦਰਿਆ ਦੇ ਹੁਣ ਤੱਕ 12 ਪਾੜ ਸਫਲਤਾਪੂਰਵਕ ਪੂਰੇ ਜਾ ਚੁੱਕੇ ਹਨ ਤੇ ਬਾਕੀ ਰਹਿੰਦੇ ਪਾੜਾਂ ਨੂੰ ਪੂਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ, ਜਿਨ੍ਹਾਂ ਨੂੰ ਸੂਬੇ ਦੇ ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਛੇਤੀ ਹੀ ਪੂਰ ਦੇਣ ਦਾ ਦਾਆਵਾ ਕੀਤਾ ਗਿਆ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਸ੍ਰੀ ਸਰਕਾਰੀਆ ਨੇ ਅੱਜ ਇਥੇ ਦੱਸਿਆ ਕਿ ਇਸ ਕੁਦਰਤੀ ਆਫ਼ਤ ਨਾਲ ਸੂਬੇ ਦਾ ਵੱਡਾ ਨੁਕਸਾਨ ਹੋਇਆ ਹੈ ਪਰ ਪੰਜਾਬ ਸਰਕਾਰ ਅਤੇ ਕਈ ਸੰਗਠਨਾਂ ਦੇ ਵਾਲੰਟੀਅਰਾਂ ਦੇ ਅਣਥੱਕ ਯਤਨਾਂ ਬਦੌਲਤ 12 ਪਾੜ ਸਫਲਤਾਪੂਰਵਕ ਪੂਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਹ ਪਾੜ ਪੂਰਨ ਵਿੱਚ ਸਰਗਰਮ ਭੂਮਿਕਾ ਨਿਭਾਈ ਗਈ ਹੈ।

 

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਫਿਲੌਰ ਸਬ ਡਿਵੀਜ਼ਨ ਦੇ ਪਿੰਡ ਮਿਓਵਾਲ ਅਤੇ ਮਾਊ ਸਾਹਿਬ ਵਿਖੇ 9 ਪਾੜ ਪੂਰੇ ਜਾਣ ਤੋਂ ਇਲਾਵਾ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭੋਲੇਵਾਲ ਵਿਖੇ 168 ਫੁੱਟ ਚੌੜੇ ਪਾੜ ਨੂੰ ਸ਼ਨਿੱਚਰਵਾਰ ਨੂੰ ਪੂਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੋਗਾ ਜ਼ਿਲ੍ਹੇ ਦੇ ਪਿੰਡ ਕਿਸ਼ਨਪੁਰਾ ਵਿਖੇ ਵੀ ਦੋ ਪਾੜ ਪੂਰੇ ਗਏ ਹਨ।

 

 

ਸ੍ਰੀ ਸਰਕਾਰੀਆ ਨੇ ਦੱਸਿਆ ਕਿ ਜਲੰਧਰ ਜ਼ਿਲ੍ਹੇ ਦੇ ਪਿੰਡ ਜਾਨੀਆਂ ਚਾਹਲ ਵਿਖੇ 500 ਫੁੱਟ ਚੌੜੇ ਪਾੜ ਅਤੇ ਸੰਗੋਵਾਲ ਵਿਖੇ 200 ਫੁੱਟ ਪਾੜ ਨੂੰ ਪੂਰਨ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰੋਪੜ ਜ਼ਿਲ੍ਹੇ ਦੇ ਪਿੰਡ ਭਾਉਵਾਲ ਵਿੱਚ 50 ਫੁੱਟ, ਪਿੰਡ ਖੈਰਾਬਾਦ ਵਿੱਚ 150 ਫੁੱਟ ਅਤੇ ਪਿੰਡ ਸੁਰਤਾਪੁਰ ਵਿੱਚ 60 ਫੁੱਟ ਪਾੜ ਨੂੰ ਪੂਰਿਆ ਜਾ ਰਿਹਾ ਹੈ।

 

ਜਲ ਸਰੋਤ ਮੰਤਰੀ ਸਰਕਾਰੀਆ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਦੇ ਹੋਰ ਅਧਿਕਾਰੀਆਂ ਸਮੇਤ ਨਿਗਰਾਨ ਇੰਜਨੀਅਰ ਅਤੇ ਕਾਰਜਕਾਰੀ ਇੰਜਨੀਅਰ ਰਾਹਤ ਕਾਰਜਾਂ ਲਈ ਡਟੇ ਹੋਏ ਹਨ। ਸਤਲੁਜ ਦਰਿਆ ਦੇ ਬੰਨ੍ਹਾਂ ਦੇ ਨਿਰਮਾਣ ਅਤੇ ਐਮਰਜੈਂਸੀ ਮੁਰੰਮਤ ਲਈ ਵਿਭਾਗ ਦੇ ਨਿਗਰਾਨ ਇੰਜਨੀਅਰਾਂ ਨੂੰ ਲੋੜੀਂਦਾ ਸਾਮਾਨ ਖਰੀਦਣ ਅਤੇ ਮਜ਼ਦੂਰ ਲਗਾਉਣ ਵਾਸਤੇ 2 ਕਰੋੜ ਰੁਪਏ ਤੱਕ ਦੇ ਫੰਡਾਂ ਦੀ ਵਰਤੋਂ ਦਾ ਅਖ਼ਤਿਆਰ ਦਿੱਤਾ ਗਿਆ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਇਸ ਤੋਂ ਇਲਾਵਾ ਚੀਫ ਇੰਜਨੀਅਰ ਡਰੇਨੇਜ ਸ੍ਰੀ ਸੰਜੀਵ ਕੁਮਾਰ ਗੁਪਤਾ ਨੇ ਦੱਸਿਆ ਕਿ ਪਾੜ ਪੂਰੇ ਜਾਣ ਦੇ ਕਾਰਜਾਂ ਵਿੱਚ ਤਕਨੀਕੀ ਮਦਦ ਜਲ ਸਰੋਤ ਵਿਭਾਗ ਦੇ ਡਰੇਨੇਜ ਵਿੰਗ ਵੱਲੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾੜ ਪੂਰਨ ਦੇ ਅਪਰੇਸ਼ਨ ਨੂੰ ਪੂਰਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ’ਚ ਸਾਰੇ ਪਾੜ ਪੂਰ ਦਿੱਤੇ ਜਾਣਗੇ।

 

ਦੱਸ ਦੇਈਏ ਕਿ ਭਾਰੀ ਮੀਂਹਾਂ ਕਾਰਨ ਸਤਲੁਜ ਦਰਿਆ ਵਿੱਚ ਕੁੱਝ ਥਾਵਾਂ ’ਤੇ ਪਾੜ ਪੈ ਗਏ ਸਨ। ਜਿਸ ਦੌਰਾਨ ਜਲ ਸਰੋਤ ਮੰਤਰੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਛੇ ਵਾਰ ਦੌਰਾ ਕਰਕੇ ਪਾੜ ਪੂਰੇ ਜਾਣ ਦੇ ਕੰਮਾਂ ਦਾ ਜਾਇਜ਼ਾ ਲਿਆ ਹੈ। ਪੰਜਾਬ ਦੇ ਜਲ ਸਰੋਤ ਮੰਤਰੀ ਵੱਲੋਂ ਰਾਹਤ ਕਾਰਜਾਂ ਅਤੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇਕ ਮਹੀਨੇ ਦੀ ਤਨਖ਼ਾਹ ਵੀ ਦਿੱਤੀ ਗਈ ਹੈ।

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:12 breaches plugged in Ludhiana Jalandhar Moga districts