ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

13 ਸਰਕਾਰੀ ਮੁਲਾਜ਼ਮ ਅਤੇ 2 ਪ੍ਰਾਈਵੇਟ ਵਿਅਕਤੀ ਜੂਨ ਮਹੀਨੇ 'ਚ ਰਿਸ਼ਵਤ ਲੈਂਦੇ ਫੜੇ 


ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੂਨ ਮਹੀਨੇ ਦੌਰਾਨ ਕੁੱਲ 12 ਛਾਪੇ ਮਾਰ ਕੇ 13 ਸਰਕਾਰੀ ਮੁਲਾਜ਼ਮ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਹੈ। ਇਨ੍ਹਾਂ ਵਿੱਚ ਪੁਲਿਸ ਵਿਭਾਗ ਦੇ 5, ਬਿਜਲੀ ਵਿਭਾਗ ਦੇ 4 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 4 ਮੁਲਾਜ਼ਮ ਸ਼ਾਮਲ ਹਨ। 

 

ਇਸ ਤੋਂ ਇਲਾਵਾ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਨੇ ਰਿਸ਼ਵਤ ਦੇ ਕੇਸਾਂ ਵਿਚ ਦੋਸ਼ੀ ਪਾਏ ਗਏ ਸੱਤ ਕਰਮਚਾਰੀਆਂ ਨੂੰ ਸਜ਼ਾਵਾਂ ਤੇ ਜੁਰਮਾਨੇ ਸੁਣਾਏ ਹਨ। ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਊਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਦੋਸ਼ੀਆਂ ਨੂੰ ਨਿਆਂਇਕ ਸਜ਼ਾਵਾਂ ਦਿਵਾਉਣ ਲਈ ਪੁਖਤਾ ਪੈਰਵੀ ਕੀਤੀ।

 

ਇਸੇ ਤਰ੍ਹਾਂ ਇਕ ਹੋਰ ਭ੍ਰਿਸ਼ਟਾਚਾਰ ਦੇ ਕੇਸ ਵਿਚ ਪੀ.ਐਸ.ਪੀ.ਸੀ.ਐਲ ਮੋਗਾ ਵਿਖੇ ਤਾਇਨਾਤ ਸੁਰਿੰਦਰ ਸਿੰਘ ਸਹਾਇਕ ਕਾਰਜਕਾਰੀ ਇੰਜੀਨੀਅਰ ਅਤੇ ਉਸ ਦੇ ਪ੍ਰਾਈਵੇਟ ਡਰਾਈਵਰ ਜਸਵਿੰਦਰ ਸਿੰਘ ਨੂੰ ਮੋਗਾ ਦੀ ਅਦਾਲਤ ਵਲੋਂ 4 ਸਾਲ ਦੀ ਕੈਦ ਅਤੇ 5-5 ਹਜ਼ਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। 

 

ਇਸ ਤੋਂ ਇਲਾਵਾ ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ ਸੁਖਵਿੰਦਰ ਸਿੰਘ ਨੂੰ ਪਟਿਆਲਾ ਦੀ ਅਦਾਲਤ ਵਲੋਂ 3 ਸਾਲ ਦੀ ਕੈਦ ਅਤੇ ਵੀਹ ਹਜ਼ਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਬਰਨਾਲਾ ਵਿਖੇ ਤਾਇਨਾਤ ਏ.ਐਸ.ਆਈ ਜਰਨੈਲ ਸਿੰਘ ਨੂੰ ਬਰਨਾਲਾ ਦੀ ਅਦਾਲਤ ਵਲੋਂ 4 ਸਾਲ ਦੀ ਕੈਦ ਅਤੇ ਵੀਹ ਹਜ਼ਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

 

ਉਕਤ ਤੋਂ ਇਲਾਵਾ ਅਨੰਦਪੁਰ ਸਾਹਿਬ ਵਿਖੇ ਤਾਇਨਾਤ ਵਣ ਰੇਂਜ ਅਫ਼ਸਰ ਬਲਦੇਵ ਸਿੰਘ ਨੂੰ ਰੂਪਨਗਰ ਦੀ ਅਦਾਲਤ ਵਲੋਂ 4 ਸਾਲ ਦੀ ਕੈਦ ਅਤੇ ਚਾਰ ਹਜ਼ਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। 

ਇਸ ਤੋਂ ਇਲਾਵਾ ਗਮਾਡਾ ਐਸ.ਏ.ਐਸ ਨਗਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਕਿਰਨਪਾਲ ਕਟਾਰੀਆ ਨੂੰ ਐਸ.ਏ.ਐਸ.ਨਗਰ ਦੀ ਅਦਾਲਤ ਵਲੋਂ 4 ਸਾਲ ਦੀ ਕੈਦ ਅਤੇ ਵੀਹ ਹਜ਼ਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:13 government employees and 2 private persons caught taking bribes in June