ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

132971 ਬੱਚਿਆਂ ਨੂੰ ਪਿਲਾਈ ਜਾਵੇਗੀ ਪੋਲੀਓ ਰੋਕੂ ਦਵਾਈ-ਐਸ.ਡੀ.ਐਮ

0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਬੂੰਦਾਂ, 19 ਤੋਂ 21 ਜਨਵਰੀ ਤੱਕ ਚਲੇਗਾ ਵਿਸ਼ੇਸ਼ ਪਲਸ ਪੋਲੀਓ ਅਭਿਆਨ


ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਫ਼ਾਜ਼ਿਲਕਾ ਸੁਭਾਸ਼ ਖੱਟਕ ਦੀ ਅਗਵਾਈ ਹੇਠ 19 ਤੋਂ 21 ਜਨਵਰੀ 2020 ਤੱਕ ਚਲਾਈ ਜਾਣ ਵਾਲੀ ਪਲਸ ਪੋਲੀਓ ਮੁਹਿੰਮ ਦੇ ਮੱਦੇਨਜ਼ਰ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਪੱਲਸ ਪੋਲੀਓ ਮੁਹਿੰਮ ਦੌਰਾਨ ਖਾਸ ਤੌਰ ’ਤੇ 0 ਤੋਂ 5 ਸਾਲ ਤੱਕ ਦੇ 1 ਲੱਖ 32 ਹਜ਼ਾਰ 971 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣੀਆਂ ਹਨ।

  
ਐਸ.ਡੀ.ਐਮ. ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਇਸ ਮੁਹਿੰਮ ਤਹਿਤ ਰੇਲਵੇ ਸਟੇਸ਼ਨ ਅਤੇ ਬੱਸਾਂ ਦੇ ਵਿੱਚ ਸਫ਼ਰ ਕਰ ਰਹੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਲਾਜ਼ਮੀ ਤੌਰ ’ਤੇ ਪਿਲਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇੱਟਾਂ ਦੇ ਭੱਠੇ, ਝੂੱਗੀ ਝੌਪੜੀਆਂ, ਫੈਕਟਰੀਆਂ, ਸੈਲਰ, ਨਿਰਮਾਨ ਅਧੀਨ ਇਮਾਰਤਾਂ ਵਿੱਚ ਰਹਿੰਦੇ ਬੱਚਿਆਂ ਤੱਕ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਤਾਇਨਾਤ ਟੀਮਾਂ ਆਪਣੇ ਪੱਧਰ ’ਤੇ ਪਹੁੰਚ ਕਰਨ ਤਾਂ ਜੋ ਕੋਈ ਵੀ ਲੋੜਵੰਦ ਬੱਚਾ ਪੋਲੀਓ ਮੁਕਤ ਦਵਾਈ ਪੀਣ ਤੋਂ ਵਾਂਝਾ ਨਾ ਰਹਿ ਜਾਵੇ।

 

ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਮੁਹਿੰਮ ਲਈ ਜ਼ਿਲ੍ਹੇ ਵਿਚ 35 ਟਰਾਂਜਿਟ ਅਤੇ 25 ਮੋਬਾਇਲ ਟੀਮਾਂ ਬਣਾਈਆਂ ਗਈਆਂ ਹਨ ਜਿਨ੍ਹਾਂ ’ਤੇ 123 ਸੁਪਰਵਾਈਜ਼ਰ ਲਗਾਏ ਗਏ ਹਨ। ਉਨ੍ਹਾਂ ਪਲਸ ਪੋਲੀਓ ਮੁਹਿੰਮ ਨੂੰ ਸੁਖਾਵੇਂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਹਰੇਕ  ਵਿਭਾਗ ਤੋਂ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪੋਲੀਓ ਦੇ ਖਾਤਮੇ ਲਈ ਇਸ ਮੁਹਿੰਮ ਨੂੰ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:132971 Polio anti-depressant drugs to be administered to children