ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ 14 ਮੁਲਾਜ਼ਮ ਛਾਪੇਮਾਰੀ ਦੌਰਾਨ ਰਿਸ਼ਵਤ ਲੈਂਦੇ ਗ੍ਰਿਫਤਾਰ

ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੁਲਾਈ ਮਹੀਨੇ ਦੌਰਾਨ ਕੁੱਲ 12 ਛਾਪੇ ਮਾਰ ਕੇ 14 ਸਰਕਾਰੀ ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ਦੇ 4, ਮਾਲ ਵਿਭਾਗ ਦੇ 3 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 7 ਮੁਲਾਜਮ ਸ਼ਾਮਲ ਹਨ



ਚੀਫ ਡਾਇਰੈਕਟਰ-ਕਮ-.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਕਰਨ ਲਈ ਇਸ ਦਿਸ਼ਾ ਵਿਜੀਲੈਂਸ ਦੇ ਪੜਤਾਲੀਆ ਅਧਿਕਾਰੀਆਂ ਨੇ ਰਾਜ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਚਲਦੇ ਮੁਕੱਦਮਿਆਂ ਦੌਰਾਨ ਦੋਸੀਆਂ ਨੂੰ ਨਿਆਂਇਕ ਸਜ਼ਾਵਾਂ ਦਿਵਾਉਣ ਲਈ ਪੁਖਤਾ ਪੈਰਵੀ ਕੀਤੀ



ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ 18 ਕੇਸਾਂ ਦੇ ਚਲਾਣ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ ਇਸੇ ਦੋਰਾਨ ਭ੍ਰਿਸ਼ਟਾਚਾਰ ਸਬੰਧੀ ਲਗਾਏ ਇਲਜ਼ਾਮਾਂ ਦੀ ਪੁਖਤਾ ਪੜਤਾਲ ਲਈ ਇਕ ਵਿਜੀਲੈਂਸ ਪੜਤਾਲ ਵੀ ਦਰਜ ਕੀਤੀ ਗਈ



ਉਨ੍ਹਾਂ ਦੱਸਿਆ ਕਿ ਵਿਜੀਲੈਂਸ ਵਲੋਂ ਦਰਜ ਕੀਤੇ ਕੇਸਾਂ ਦੀ ਸੁਣਵਾਈ ਦੌਰਾਨ ਪਿਛਲੇ ਮਹੀਨੇ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਨੇ ਦੋ ਸਰਕਾਰੀ ਮੁਲਾਜ਼ਮਾਂ ਨੂੰ ਸਜਾਵਾਂ ਤੇ ਜੁਰਮਾਨੇ ਕੀਤੇ ਹਨ ਜਿਨ੍ਹਾਂ ਸੈਂਟਰਲ ਜੇਲ੍ਹ ਪਟਿਆਲਾ ਵਿਖੇ ਤਾਇਨਾਤ ਹੌਲਦਾਰ ਮਨਜੀਤ ਸਿੰਘ ਨੂੰ ਪਟਿਆਲਾ ਦੀ ਅਦਾਲਤ ਵਲੋਂ 7 ਸਾਲ ਦੀ ਕੈਦ ਅਤੇ 1,40,000 ਹਜ਼ਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ



ਇਸ ਤਰ੍ਹਾਂ ਦੂਜੇ ਕੇਸ ਪੀ.ਐਸ.ਪੀ.ਸੀ.ਐਲ ਮਾਨਸਾ ਵਿਖੇ ਤਾਇਨਾਤ ਜੇ. ਪਵਨ ਕੁਮਾਰ ਨੂੰ ਮਾਨਸਾ ਦੀ ਅਦਾਲਤ ਵਲੋਂ 4 ਸਾਲ ਦੀ ਕੈਦ ਅਤੇ 30,000 ਹਜ਼ਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:14 employees of Punjab pressed to take bribe during raids