ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਲਿੰਗ ਨਿਰਧਾਰਣ ਟੈਸਟ ਵਾਲੀਆਂ 14 ਮਸ਼ੀਨਾਂ ਸੀਲ, 60 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਕ ਖੁਲਾਸਾ ਕਰਦਿਆਂ ਦਸਿਆ ਕਿ ਸੂਬਾ ਸਰਕਾਰ ਨੇ ਲਿੰਗ ਨਿਰਧਾਰਣ ਟੈਸਟ ਕਰਨ ਵਾਲੇ ਸਕੈਨਿੰਗ ਕੇਂਦਰਾਂ ਦੇ ਮੁਕੰਮਲ ਖਾਤਮੇ ਲਈ ਗੰਭੀਰਤਾ ਨਾਲ ਕਾਰਵਾਈ ਕਰਦਿਆਂ 60 ਦੋਸ਼ਿਆਂ ਨੂੰ ਗਿ੍ਰਫਤਾਰ ਕਰਕੇ ਸਕੈਨਿੰਗ ਕਰਨ ਵਾਲੀਆਂ 14 ਮਸ਼ੀਨਾਂ ਸੀਲ ਕੀਤੀਆਂ ਹਨ ਤਾਂ ਜੋ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਖਤਮ ਕਰ ਕੇ ਲਿੰਗ-ਅਨੁਪਾਤ ਦੇ ਸੰਤੁਲਨ ਵਿਚ ਹਾਂ-ਪੱਖੀ ਸੁਧਾਰ ਕੀਤੇ ਜਾ ਸਕਣ

 

ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿਚ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਲਈ ਪੂਰੀ ਤਰਾਂ ਗੰਭੀਰ ਹੈ ਜਿਸ ਲਈ ਸੂਬੇ ਦੇ ਸਾਰੇ ਜਿਲਿਆਂ ਵਿਚ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲੇ ਸਕੈਨਿੰਗ ਕੇਂਦਰਾਂਤੇ ਸਖਤ ਕਾਰਵਾਈ ਕੀਤੀ ਗਈ ਹੈ

 

ਸਿਹਤ ਮੰਤਰੀ ਨੇ ਦੱਸਿਆ ਕਿ ਨਵੰਬਰ 2018 ਤੋਂ ਜੂਨ 2019 ਤੱਕ ਦੋਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ 18 ਐਫ.ਆਈ.ਆਰ. ਦਰਜ ਕਰਕੇ 60 ਦੋਸ਼ੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ ਜਦਕਿ 14 ਅਲਟਰਾਸਾਊਂਡ ਮਸ਼ੀਨਾਂ ਸੀਲ ਕੀਤੀਆਂ ਗਈਆਂ ਹਨ ਉਨ੍ਹਾਂ ਦੱਸਿਆ ਕਿ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲੇ ਕੇਂਦਰਾਂਤੇ ਸਖਤ ਕਾਰਵਾਈ ਕਰਨ ਲਈ ਇਕ ਜਾਸੂਸ ਏਜੰਸੀ ਨਾਲ ਇਕਰਾਰਨਾਮਾ ਵੀ ਕੀਤਾ ਗਿਆ ਹੈ ਜਿਸ ਵਲੋਂ ਹੁਣ ਤੱਕ 19 ਸਟਿੰਗ ਅਪ੍ਰੇਸ਼ਨ ਕੀਤੇ ਗਏ ਹਨ

 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਮਾਫੀਆ ਦੇ ਮੁਕੰਮਲ ਖਾਤਮੇ ਲਈ ਵਿਆਪਕ ਪੱਧਰ ਤੇ ਰੂਪ-ਰੇਖਾ ਤਿਆਰ ਕੀਤੀ ਗਈ ਹੈ ਜਿਸ ਅਧੀਨ ਇਸ ਸਮਾਜਿਕ ਬੁਰਾਈ ਨਾਲ ਜੁੜੇ ਲਿੰਗ ਨਿਰਧਾਰਣ ਟੈਸਟ ਕਰਨ ਵਾਲੇ ਸਕੈਨਿੰਗ ਕੇਂਦਰਾਂ ਅਤੇ ਡਾਕਟਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਗਈ ਹੈ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:14 machines of Sex determination tests sealed in Punjab and 60 arrested says balbir singh sidhu