ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਨਿਯੁਕਤ ਹੋਣਗੇ 1400 ਨਵੇਂ ਪਟਵਾਰੀ : ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ

----ਕਾਨੂੰਗੋ ਤੇ ਨਾਇਬ ਤਹਿਸੀਲਦਾਰਾਂ ਲਈ ਵੀ ਖੁਸ਼ਖਬਰੀ-----

 

ਮਾਲ ਵਿਭਾਗ ਵਿਖੇ ਬਹੁਤ ਹੀ ਜਲਦ 1400 ਪਟਵਾਰੀਆਂ ਦੀ ਨਵੀਂ ਭਰਤੀ ਕੀਤੀ ਜਾਵੇਗੀ ਇਸ ਤੋਂ ਇਲਾਵਾ ਕਾਨੂੰਗੋ ਤੋਂ ਨਾਇਬ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਤੋਂ ਤਹਿਸੀਲਦਾਰਾਂ ਵਜੋਂ ਜਲਦ ਤਰੱਕੀ ਕੀਤੀ ਜਾ ਰਹੀ ਹੈ ਇਸ ਗੱਲ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਬਠਿੰਡਾ ਦੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ। ਕਾਂਗੜ ਇੱਥੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਨਣ ਸਬੰਧੀ ਕੀਤੇ ਗਏ ਸੰਗਤ ਦਰਸ਼ਨ ਸਮਾਗਮ ਦੌਰਾਨ ਬੋਲ ਰਹੇ ਸਨ।

 

ਜੰਗਲਾਤ ਵਿਭਾਗ ਦੇ ਆਰਾਮ ਘਰ ਵਿਖੇ ਕੀਤੇ ਗਏ ਸਮਾਗਮ ਦੌਰਾਨ ਮਾਲ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਕਾਂਗੜ ਨੇ ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਮਾਲ ਵਿਭਾਗ ਦੇ ਬੁਨਿਆਦੀ ਢਾਂਚੇ ਵਿਚ ਵੀ ਸੁਧਾਰ ਕੀਤਾ ਜਾ ਰਿਹਾ ਹੈ ਮਾਲ ਮਹਿਕਮੇ ਨਾਲ ਸਬੰਧਤ ਕਾਰਜਾਂ ਬਾਰੇ ਲੋਕਾਂ ਨੂੰ ਕਿਸੇ ਤਰਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ

 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸੂਬੇ ਅੰਦਰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰਾਂ ਗੰਭੀਰ ਅਤੇ ਯਤਨਸ਼ੀਲ ਹਨ ਇਸ ਦੌਰਾਨ ਉਨ੍ਹਾਂ ਮੀਡੀਆ ਰਾਹੀਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਵਿਚ ਪੁਲਿਸ ਅਤੇ ਪ੍ਰਸ਼ਾਸਨ ਦਾ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਨਸ਼ੇ ਨੂੰ ਜੜ ਤੋਂ ਖ਼ਤਮ ਕੀਤਾ ਜਾ ਸਕੇਸੰਗਤ ਦਰਸ਼ਨ ਦੌਰਾਨ ਕੈਬਨਿਟ ਮੰਤਰੀ . ਕਾਂਗੜ ਵਲੋਂ ਆਮ ਲੋਕਾਂ ਦੀਆਂ ਵੱਖ ਵੱਖ ਤਰਾਂ ਦੀਆਂ ਸਮੱਸਿਆਵਾਂ ਜਿਵੇ ਕਿ ਵੱਖ ਵੱਖ ਤਰਾਂ ਦੀਆਂ ਪੈਨਸ਼ਨਾਂ, ਪੀਣ ਵਾਲੇ ਪਾਣੀ, ਨਹਿਰੀ ਪਾਣੀ, ਖਾਲਿਆਂ ਦੀ ਸਮੱਸਿਆਵਾਂ, ਬਿਜਲੀ ਦੀ ਸਮੱਸਿਆ, ਨਜ਼ਾਇਜ਼ ਕਬਜ਼ਿਆਂ ਅਤੇ ਸਾਂਝੀਆਂ ਸਮੱਸਿਆਵਾਂ ਤੋਂ ਇਲਾਵਾ ਨਿੱਜੀ ਸਮੱਸਿਆਵਾਂ ਵੀ ਸੁਣੀਆਂ ਗਈਆਂ ਇਸ ਦੌਰਾਨ ਕੈਬਨਿਟ ਮੰਤਰੀ ਵਲੋਂ ਕਈ ਜਾਇਜ਼ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਬਾਕੀ ਰਹਿੰਦੀਆਂ ਸਮੱਸਿਆਵਾਂ ਦਾ ਅਧਿਕਾਰੀਆਂ ਨੂੰ ਜਲਦ ਹੱਲ ਕਰਨ ਲਈ ਨਿਰਦੇਸ਼ ਵੀ ਦਿੱਤੇ ਗਏ

 

ਸੰਗਤ ਦਰਸ਼ਨ ਦੌਰਾਨ ਮਾਲ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਕਾਂਗੜ ਵਲੋਂ ਪਿੰਡ ਭਾਈਰੂਪਾ ਦੇ ਦਲਿੱਤ ਵਰਗ ਨਾਲ ਸਬੰਧਤ ਲੜਕੀ ਜਸਪ੍ਰੀਤ ਕੌਰ ਜਿਸ ਦੇ ਪਿਤਾ ਵਲੋਂ ਆਰਥਿਕ ਤੰਗੀ ਕਾਰਨ ਖੁਦਕੁਸ਼ੀ ਕਰ ਲਈ ਗਈ ਸੀ, ਦੀ ਮਾਤਾ ਨੂੰ ਮੌਕੇ 'ਤੇ ਹੀ ਸਬੰਧਤ ਅਧਿਕਾਰੀਆਂ ਨੂੰ ਵਿਧਵਾ ਪੈਨਸ਼ਨ ਲਗਾਉਣ ਅਤੇ ਲੜਕੀ ਜਸਪ੍ਰੀਤ ਕੌਰ ਨੂੰ ਮਿਊਂਸੀਪਲ ਕਮੇਟੀ ਵਿਖੇ ਆਰਜ਼ੀ ਨੌਕਰੀ ਦੇਣ ਦੇ ਆਦੇਸ਼ ਤੋਂ ਇਲਾਵਾ ਉਸਦੀ ਆਰਥਿਕ ਸਹਾਇਤਾ ਲਈ 10 ਹਜ਼ਾਰ ਰੁਪਏ ਦੀ ਮਾਲੀ ਮਦਦ ਕੀਤੀ ਇਸ ਤੋਂ ਇਲਾਵਾ ਉਸ ਨੂੰ ਅਗਲੇਰੀ ਪੜਾਈ ਜਾਰੀ ਰੱਖਣ ਲਈ ਹਰ ਤਰਾਂ ਦੀ ਮਦਦ ਕਰਨ ਦਾ ਵੀ ਭਰੋਸਾ ਦਿਵਾਇਆ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:1400 Patwari to be appointed in Punjab says Cabinet Minister Mr Gurpreet Singh Kangar