ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਕੂਲ ਵਾਹਨਾਂ ਦੀ ਸੂਬਾ ਪੱਧਰੀ ਜਾਂਚ ਦੌਰਾਨ 59 ਵਾਹਨ ਜ਼ਬਤ, 152 ਵਾਹਨਾਂ ਦੇ ਚਲਾਨ

ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਸਕੂਲੀ ਵਾਹਨਾਂ ਵਿਰੁੱਧ ਚਲਾਈ ਮੁਹਿੰਮ


ਪੰਜਾਬ ਰਾਜ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਸੁਰੱਖਿਅਤ ਆਵਾਜਾਈ ਵਾਹਨ ਮੁਹੱਈਆ ਕਰਵਾਉਣ ਸਬੰਧੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਰਾਜ ਟਰਾਂਸਪੋਰਟ ਵਿਭਾਗ ਵੱਲੋਂ ਮੋਟਰ ਵਹੀਕਲ ਐਕਟ ਅਤੇ ਸਕੂਲ ਵਾਹਨ ਸਕੀਮ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਕਾਰਵਾਈ ਕਰਨ ਲਈ ਸੂਬੇ ਭਰ ਵਿੱਚ ਜਾਂਚ ਕੀਤੀ ਗਈ। ਜਿਸ ਦੌਰਾਨ 521 ਵਾਹਨਾਂ ਦੀ ਪੜਤਾਲ ਕੀਤੀ ਗਈ ਜਿਨ੍ਹਾਂ ਵਿੱਚੋਂ 152 ਦੇ ਚਲਾਨ ਕੀਤੇ ਗਏ ਅਤੇ 59 ਵਾਹਨਾਂ ਨੂੰ ਜ਼ਬਤ ਕੀਤਾ ਗਿਆ।


ਇਹ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਵਿਭਾਗ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਵਿਭਾਗ ਨੇ ਜ਼ਿਲ੍ਹਿਆਂ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਆਪਸੀ ਤਾਲਮੇਲ ਨਾਲ ਸਕੂਲੀ ਬੱਚਿਆਂ ਦੀ ਜਾਨ ਦਾ ਖੌਅ ਬਣਦੇ ਜਾ ਰਹੇ ਸਕੂਲੀ ਵਾਹਨ ਖ਼ਿਲਾਫ਼ ਵਿੱਢੀ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। 

 

ਉਨ੍ਹਾਂ ਦੱਸਿਆ ਕਿ ਵਿਭਾਗ ਨੇ 17 ਅਤੇ 8 ਫਰਵਰੀ ਨੂੰ ਕੀਤੀ ਆਪਣੀ ਦੋ ਦਿਨਾਂ ਦੀ ਮੁਹਿੰਮ ਦੌਰਾਨ 7872 ਵਾਹਨਾਂ ਦੀ ਚੈਕਿੰਗ ਕੀਤੀ, ਜਿਨ੍ਹਾਂ ਵਿਚੋਂ 2680 ਦੇ ਚਲਾਨ ਕੀਤੇ ਅਤੇ 430 ਵਾਹਨਾਂ ਨੂੰ ਜ਼ਬਤ ਕੀਤਾ ਗਿਆ।

 

ਉਨ੍ਹਾਂ ਦੱਸਿਆ ਕਿ ਇਹ ਸਾਰੀ ਮੁਹਿੰਮ ਖੇਤੀ ਟਰਾਂਸਪੋਰਟ ਅਥਾਰਟੀਜ਼ ਦੇ ਸਕੱਤਰਾਂ, ਸਹਾਇਕ ਟ੍ਰਾਂਸਪੋਰਟ ਕਮਿਸ਼ਨਰ, ਸਬ ਡਵੀਜ਼ਨਲ ਮੈਜਿਸਟ੍ਰੇਟ (ਐਸਡੀਐਮਜ਼) ਦੀਆਂ ਟੀਮਾਂ ਦੁਆਰਾ ਚਲਾਈ ਗਈ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:152 MORE SCHOOLS VEHICLES CHALLANED AND 59 IMPOUNDED DURING STATEWIDE CRACKDOWN