ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ 'ਚ ਕੋਰੋਨਾ ਦੇ 158 ਮਾਮਲਿਆਂ ਦੀ ਪੁਸ਼ਟੀ,12 ਮੌਤਾਂ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ 11 ਅਪ੍ਰੈਲ ਸ਼ਾਮ 6 ਵਜੇ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ 3909 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 158 ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸੇ ਤਰ੍ਹਾਂ 3249 ਦੀ ਰਿਪੋਰਟ ਨੈਗੇਟਿਵ ਅਤੇ 502 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 12 ਲੋਕਾਂ ਦੀ ਮੌਤ ਹੋਈ ਹੈ।

 

 

ਪਿਛਲੇ 24 ਘੰਟਿਆਂ ‘ਚ 1035 ਮਾਮਲੇ ਸਾਹਮਣੇ ਆਏ
 

ਮਹੱਤਵਪੂਰਨ ਗੱਲ ਇਹ ਹੈ ਕਿ ਚੀਨ ਤੋਂ ਫੈਲਿਆ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਤਬਾਹੀ ਮਚਾ ਦਿੱਤੀ ਹੈ। ਭਾਰਤ ਵਿੱਚ ਕੋਰੋਨਾ ਵਾਇਰਸ ਦੀ ਲਾਗ ਦਾ ਕੇਸ ਲਗਾਤਾਰ ਵੱਧਦਾ ਜਾ ਰਿਹਾ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 1035 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੋਰੋਨਾ ਨਾਲ ਪੀੜਤ ਲੋਕਾਂ ਦੀ ਗਿਣਤੀ 7,447 ਹੋ ਗਈ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਕਾਰਨ 40 ਲੋਕਾਂ ਦੀ ਮੌਤ ਹੋ ਗਈ ਹੈ ਜਿਸ ਨਾਲ ਕੋਵਿਡ -19 ਮਹਾਂਮਾਰੀ ਦੀ ਮੌਤ ਦੀ ਗਿਣਤੀ 239 ਹੋ ਗਈ ਹੈ।
.......

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:158 Corona Positive in Punjab