ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰੀਕਾ ਤੋਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਪੁੱਜੇ 167 ਭਾਰਤੀ

ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਲੌਕਡਾਊਨ ਕਾਰਨ ਵੱਖ-ਵੱਖ ਦੇਸ਼ਾਂ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਸ਼ੁਰੂ ਕੀਤੇ ਗਏ 'ਵੰਦੇ ਭਾਰਤ ਮਿਸ਼ਨ-2' ਤਹਿਤ ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ 'ਤੇ 167 ਭਾਰਤੀ ਯਾਤਰੀ ਪੁੱਜੇ।
 

ਅਮਰੀਕਾ ਵੱਲੋਂ 167 ਭਾਰਤੀਆਂ ਨੂੰ ਡਿਪੋਰਟ ਕਰਕੇ ਵਾਪਸ ਭੇਜ ਦਿੱਤਾ ਗਿਆ ਹੈ। ਇਨ੍ਹਾਂ ਭਾਰਤੀਆਂ ਨੂੰ ਵਿਸ਼ੇਸ਼ ਚਾਰਟਰ ਜਹਾਜ਼ ਰਾਹੀਂ ਅੱਜ ਅੰਮ੍ਰਿਤਸਰ ਦੇ ਏਅਰਪੋਰਟ 'ਤੇ ਭੇਜਿਆ ਗਿਆ। ਇਨ੍ਹਾਂ 167 ਭਾਰਤੀ ਨਾਗਰਿਕਾਂ 'ਚ 75 ਲੋਕ ਹਰਿਆਣਾ, 56 ਪੰਜਾਬ ਅਤੇ ਬਾਕੀ ਗੁਜਰਾਤ, ਉੱਤਰ ਪ੍ਰਦੇਸ਼, ਕੇਰਲ, ਤੇਲੰਗਾਨਾ, ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਗੋਆ ਤੋਂ ਹਨ। ਇਨ੍ਹਾਂ ਵਿੱਚੋਂ ਬਹੁਤ ਸਾਰੇ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ 'ਚ ਰਹਿ ਰਹੇ ਸਨ। ਇਹ ਭਾਰਤੀ ਮੈਕਸੀਕੋ ਦੀ ਦੱਖਣੀ ਸਰਹੱਦ ਤੋਂ ਅਮਰੀਕਾ ਵਿੱਚ ਦਾਖਲ ਹੋਏ ਸਨ।
 

ਏਅਰੋ ਬ੍ਰਿਜ ਤੋਂ ਲੈ ਕੇ ਟਰਮੀਨਲ ਤਕ ਯਾਤਰੀਆਂ ਨੂੰ ਸਮਾਜਿਕ ਦੂਰੀ ਦੇ ਨਿਯਮਾਂ ਦਾ ਪਾਲਣ ਕਰਵਾਇਆ ਜਾ ਰਿਹਾ ਹੈ। ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਨੂੰ 20-25 ਦੇ ਸਮੂਹ ਵਿੱਚ ਜਹਾਜ਼ 'ਚੋਂ ਕੱਢਿਆ ਜਾਂਦਾ ਹੈ। ਸਿਹਤ ਮੰਤਰਾਲਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਹਵਾਈ ਅੱਡੇ ਦੇ ਸਿਹਤ ਅਧਿਕਾਰੀਆਂ ਦੀ ਨਿਗਰਾਨੀ 'ਚ ਉਨ੍ਹਾਂ ਦੀ ਜਾਂਚ ਕੀਤੀ ਜਾਂਦੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:167 Indians arrive at Amritsar airport from US