ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ 14 ਅਪ੍ਰੈਲ ਸ਼ਾਮ 6 ਵਜੇ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ 4844 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 184 ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸੇ ਤਰ੍ਹਾਂ 4047 ਦੀ ਰਿਪੋਰਟ ਨੈਗੇਟਿਵ ਅਤੇ 613 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 13 ਲੋਕਾਂ ਦੀ ਮੌਤ ਹੋਈ ਹੈ।
ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 1211 ਨਵੇਂ ਮਾਮਲੇ, 31 ਮੌਤਾਂ
ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵੱਧਦੀ ਜਾ ਰਹੀ ਹੈ। ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਵਿਡ -19 ਦੇ 1211 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 31 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਲ ਪੀੜਤ 1036 ਲੋਕ ਠੀਕ ਹੋ ਚੁੱਕੇ ਹਨ। ਕੱਲ੍ਹ ਇੱਕ ਹੀ ਦਿਨ ਵਿੱਚ 179 ਲੋਕ ਠੀਕ ਹੋਏ। ਹੁਣ ਤੱਕ 10363 ਮਾਮਲੇ ਸਾਹਮਣੇ ਆ ਚੁੱਕੇ ਹਨ। ਕੱਲ੍ਹ, ਇੱਕ ਦਿਨ ਵਿੱਚ 1011 ਵਿਅਕਤੀ ਪਾਜ਼ਿਟਿਵ ਆਏ ਹਨ। ਉਥੇ, ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ 339 ਉੱਤੇ ਪਹੁੰਚ ਗਈ ਹੈ।