ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

 19.08 ਲੱਖ ਪੈਨਸ਼ਨਰਾਂ ਨੂੰ 3 ਮਹੀਨੇ ਤੋਂ ਨਹੀਂ ਮਿਲੀ ਪੈਨਸ਼ਨ

ਆਰਥਿਕ ਸੰਕਟ ਨਾਲ ਜੂਝ ਰਹੀ ਪੰਜਾਬ ਸਰਕਾਰ ਦੀਆਂ ਸਮੱਸਿਆਵਾਂ ਵਧਦੀਆਂ ਜਾ ਰਹੀਆਂ ਹਨ।  ਸਰਕਾਰ ਦੀ ਹਾਲਤ ਐਨੀ ਪਤਲੀ ਹੋ ਗਈ ਹੈ ਕਿ ਜ਼ਰੂਰੀ ਅਦਾਇਗੀਆਂ ਦਾ ਭੁਗਤਾਨ ਕਰਨਾ ਵੀ ਔਖਾ ਹੋ ਗਿਆ ਹੈ। ਪੰਜਾਬ ਸਰਕਾਰ ਦਾ ਖਜਾਨਾ ਖਾਲੀ ਹੋਣ ਦਾ ਅਸਰ ਹੁਣ ਪੈਨਸ਼ਨ ਧਾਰਕਾਂ ਦੀ ਪੈਨਸ਼ਨ 'ਤੇ ਵੀ ਹੋਣ ਲੱਗ ਗਿਆ ਹੈ। ਖਾਲੀ ਖਜਾਨੇ ਕਾਰਨ ਪੈਨਸ਼ਨ ਧਾਰਕਾਂ ਦੀ ਪੈਨਸ਼ਨ 'ਤੇ ਬਰੇਕ ਲੱਗ ਗਈ ਹੈ। ਦਰਅਸਲ ਸੂਬੇ ਦੇ ਕਰੀਬ 19.08 ਲੱਖ ਪੈਨਸ਼ਨ ਧਾਰਕਾਂ ਨੂੰ ਸਤੰਬਰ ਮਹੀਨੇ ਤੋਂ ਹੀ ਪੈਨਸ਼ਨ ਨਹੀਂ ਮਿਲ ਰਹੀ ਹੈ।
 

ਸਰਕਾਰ ਵੱਲੋਂ ਪੈਨਸ਼ਨ ਧਾਰਕਾਂ ਨੂੰ ਪੈਨਸ਼ਨ ਦੇ ਰੂਪ ਵਿੱਚ 143.10 ਕਰੋੜ ਦਿੱਤੇ ਜਾ ਰਹੇ ਹਨ। ਸੂਬੇ ਵਿੱਚ 12.81 ਲੱਖ ਬੁਢਾਪਾ, 3.47 ਲੱਖ ਵਿਧਵਾ, 1.55 ਲੱਖ ਅਪਾਹਜ ਅਤੇ 1.23 ਲੱਖ ਨਿਰਭਰ ਪੈਨਸ਼ਨ ਧਾਰਕ ਹਨ। ਵਿਭਾਗ ਵੱਲੋਂ ਅਕਤੂਬਰ ਮਹੀਨੇ ਦੀ ਪੈਨਸ਼ਨ ਜਲਦ ਹੀ ਲਾਭਪਾਤੀਆਂ ਦੇ ਖਾਤੇ ਵਿੱਚ ਟਰਾਂਸਫਰ ਕਰਨ ਦੀ ਗੱਲ ਕਹੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਨਵੰਬਰ ਮਹੀਨੇ ਦੀ ਪੈਨਸ਼ਨ ਦਾ ਬਜਟ ਭੇਜਣ ਲਈ ਸਰਕਾਰ ਵੱਲੋਂ ਹਾਲੇ ਤੱਕ ਵਿਭਾਗ ਨੂੰ ਕੋਈ ਨਿਰਦੇਸ਼ ਨਹੀਂ ਦਿੱਤੇ ਗਏ ਹਨ।
 

ਜ਼ਿਕਰਯੋਗ ਹੈ ਕਿ ਸੂਬੇ ਵਿੱਚ ਬੁਢਾਪਾ ਪੈਨਸ਼ਨ ਸਮੇਤ 4 ਪ੍ਰਕਾਰ ਦੇ ਪੈਨਸ਼ਨ ਧਾਰਕ ਸ਼ਾਮਿਲ ਹਨ, ਜਿਨ੍ਹਾਂ ਨੂੰ ਹਰ ਮਹੀਨੇ ਪੈਨਸ਼ਨ ਖਾਤੇ ਜਾਰੀ ਹੁੰਦੇ ਹਨ। ਜਿਨ੍ਹਾਂ ਵਿੱਚ 4.70 ਲੱਖ ਤੋਂ ਵੱਧ ਅਜਿਹੇ ਪੈਨਸ਼ਨਰਸ ਹਨ, ਜਿਨ੍ਹਾਂ ਦੇ ਖਾਤਿਆਂ ਵਿੱਚ ਸਮੇਂ 'ਤੇ ਪੈਨਸ਼ਨ ਨਹੀਂ ਆ ਰਹੀ ਹੈ । ਇਸ ਮਾਮਲੇ ਵਿੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਰ ਮਹੀਨੇ ਦੀ 2 ਤਾਰੀਖ ਤੱਕ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪੈਨਸ਼ਨ ਜਾਰੀ ਕਰ ਦਿੱਤੀ ਜਾਂਦੀ ਹੈ।


 

ਇਸ ਮਾਮਲੇ ਵਿੱਚ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਮੰਤਰੀ ਅਰੁਣਾ ਚੌਧਰੀ ਦਾ ਕਹਿਣਾ ਹੈ ਕਿ ਸੂਬੇ ਵਿੱਚ ਦਿੱਤੀ ਜਾਣ ਵਾਲੀ ਮਹੀਨੇ ਦੀ ਪੈਨਸ਼ਨ 750 ਰੁਪਏ ਨੂੰ ਲੈ ਕੇ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਹੀਂ ਹੈ। ਜ਼ਿਕਰਯੋਗ ਹੈ ਕਿ ਵੋਟ ਬੈਂਕ ਦੇ ਚੱਕਰ ਵਿਚ ਪਿਛਲੇ ਲੰਬੇ ਸਮੇਂ ਤੋਂ ਸਮੇਂ ਦੀਆਂ ਸਰਕਾਰਾਂ ਵੱਲੋਂ ਵੱਖ-ਵੱਖ ਵਰਗਾਂ ਨੂੰ ਸਬਸਿਡੀਆਂ ਦੇ ਰੂਪ ਵਿਚ ਵਿਸ਼ੇਸ਼ ਰਿਆਇਤਾਂ ਦਿੱਤੀਆਂ ਹੋਈਆਂ ਹਨ। ਇਹ ਰਿਆਇਤਾਂ ਸਰਕਾਰੀ ਖ਼ਜ਼ਾਨੇ 'ਤੇ ਭਾਰੀ ਪੈ ਗਈਆਂ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:19 lakh pensioners have not received pension of last 3 months