ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੈਗਾ ਜੌਬ ਫ਼ੇਅਰ ’ਚ ਦਿੱਤੀਆਂ ਜਾਣਗੀਆਂ 2.10 ਲੱਖ ਨੌਕਰੀਆਂ: ਚੰਨੀ

ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਮੰਤਰੀ . ਚਰਨਜੀਤ ਸਿੰਘ ਚੰਨੀ ਨੇ ਅੱਜ ਸੋਮਵਾਰ ਨੂੰ ਕਿਹਾ ਕਿ ਨਿੱਜੀ ਖੇਤਰ ਵਿੱਚ ਇਸ ਮੈਗਾ ਜੌਬ ਫੇਅਰ ਤਹਿਤ 2.10 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ, ਜੋ ਕਿ ਮਿਡਲ ਕਲਾਸ ਦੀ ਪੜ੍ਹਾਈ ਤੋਂ ਲੈ ਕੇ ਪੀ.ਐੱਚ.ਡੀ ਦੀ ਯੋਗਤਾ ਰੱਖਣ ਵਾਲਿਆਂ ਤਕ ਨੂੰ ਦਿੱਤੀਆਂ ਜਾਣਗੀਆਂ

 

ਕੈਬਨਿਕ ਮੰਤਰੀ ਚੰਨੀ ਸੋਮਵਾਰ ਨੂੰ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਆਯੋਜਿਤ ਰਾਜ ਦੇ ਪੰਜਵੇਂ ਮੈਘਾ ਜੌਬ ਫੇਅਰ ਦਾ ਉਦਘਾਟਨ ਕਰ ਰਹੇ ਸਨ। ਇਸ ਮੌਕੇ ਉਹਨਾਂ ਦੇ ਨਾਲ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਵੀ ਵਿਸ਼ੇਸ਼ ਮਹਿਮਾਨ ਵੱਜੋਂ ਉਪਸਥਿਤ ਰਹੇ

 

ਮੰਤਰੀ . ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਰਕਾਰ ਰਾਜ ਵਿੱਚ ਕੁਲ 70 ਤੋਂ ਵੀ ਵੱਧ ਸਥਾਨਾਂ ਉਤੇ 5ਵੇਂ ਜੌਬ ਫੇਅਰ ਦਾ ਆਯੋਜਨ ਕਰ ਰਹੀ ਹੈ, ਜਿਸ ਵਿੱਚ 2000 ਦੇ ਕਰੀਬ ਕੰਪਨੀਆਂ ਪੰਜਾਬੀ ਨੌਜਵਾਨ ਨੂੰ ਨੌਕਰੀਆਂ ਦੇਣ ਜਾ ਰਹੀਆਂ ਹਨ

 

ਮੰਤਰੀ ਚੰਨੀ ਵੱਲੋਂ ਜਾਣਕਾਰੀ ਦਿੱਤੀ ਗਈ ਕਿ 18 ਸਤੰਬਰ ਨੂੰ ਆਈ.ਐਸ.ਬੀ. ਮੋਹਾਲੀ ਵਿੱਚ ਇਕ ਹਾਈ-ਐਂਡ ਜੌਬ ਫੇਅਰ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ 25 ਮਲਟੀ ਨੈਸ਼ਨਲ ਕੰਪਨੀਆਂ 800 ਖਾਲੀ ਪੋਸਟਾਂ ਦੇ ਲਈ 03 ਤੋਂ 09 ਲੱਖ ਰੁਪੈ ਤੱਕ ਦੇ ਪੈਕੇਜ ਦੀ ਪੇਸ਼ਕਸ਼ ਕਰੇਗੀ

 

ਚੰਨੀ ਨੇ ਦੱਸਿਆ ਕਿ ਵਰਤਮਾਨ ਵਿੱਚ ਪੰਜਾਬ ਸਰਕਾਰ ਨੇ 4 ਰਾਜ ਪੱਧਰੀ ਮੈਘਾ ਜਾਬ ਫੇਅਰ ਅਤੇ ਇੱਕ ਅੰਤਰ ਰਾਸ਼ਟਰੀ ਜਾਬ ਫੇਅਰ ਦਾ ਆਯੋਜਿਤ ਕੀਤਾ ਹੈ ਜਦੋਂ ਕਿ 2017 ਤੋਂ ਹੁਣ ਤੱਕ 8 ਲੱਖ ਤੋਂ ਜਿਆਦਾ ਲਾਭਪਾਤਰੀਆਂ ਨੂੰ ਨਿੱਜੀ/ਸਰਕਾਰੀ ਖੇਤਰ ਵਿੱਚ ਰੋਜ਼ਗਾਰ/ਸਵੈ ਰੁਜ਼ਗਾਰ ਦੇ ਅਵਸਰਾਂ ਦੇ ਨਾਲ ਸੁਵਿਧਾ ਪ੍ਰਦਾਨ ਕੀਤੀ ਜਾ ਚੁੱਕੀ ਹੈ

 

ਆਈ.ਕੇ.ਜੀ.ਪੀ.ਟੀ ਯੂ ਦੇ ਉਪ-ਕੁਲਪਤੀ ਪ੍ਰੋ. (ਡਾ.) ਅਜੇ ਕੁਮਾਰ ਸ਼ਰਮਾਂ ਨੇ ਇਸ ਮੌਕੇ ਕਿਹਾ ਕਿ ਪੰਜਾਬੀ ਨੌਜਵਾਨਾਂ ਦੇ ਨੌਕਰੀ ਦੇ ਸੁਪਨੇ ਜਾਂ ਸੁਪਨਿਆਂ ਦੀ ਨੌਕਰੀ ਦਵਾਉਣ ਵਿੱਚ ਅਜਿਹੇ ਜੌਬ ਫੇਅਰ ਬੇਹੱਦ ਮਦਦਗਾਰ ਤੇ ਲਾਭਕਾਰੀ ਸਾਬਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਹਮੇਸ਼ਾਂ ਤੋਂ ਹੀ ਸਰਕਾਰ ਦੀਆਂ ਬਿਹਤਰ ਪਹਿਲਕਦਮੀਆਂ ਦੇ ਵਿਚ ਨਾਲ ਰਹੀ ਹੈ ਅਤੇ ਭਵਿੱਖ ਵਿਚ ਵੀ ਰਹੇਗੀ।

 

ਉਪ-ਕੁਲਪਤੀ ਪ੍ਰੋ. (ਡਾ.) ਸ਼ਰਮਾਂ ਨੇ ਕਿਹਾ ਕਿ ਯੂਨੀਵਰਸਿਟੀ ਲਈ ਇਹ ਮਾਣ ਦੀ ਗੱਲ ਹੈ ਕਿ ਸਰਕਾਰ ਹੁਣ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਵਿਦਿਅਕ ਅਦਾਰਿਆਂ ਜੀ ਜਿੰਮੇਦਾਰੀ ਨੂੰ ਆਪ ਗੰਭੀਰਤਾ ਨਾਲ ਲੈਂਦੇ ਹੋਏ ਰਾਬਤੇ ਕਰ ਰਹੀ ਹੈ ਸਰਕਾਰ ਦੀ ਭਾਗੇਦਾਰੀ ਨਾਲ ਵਿਦਿਅਕ ਅਦਾਰਿਆਂ ਦੇ ਹੌਂਸਲੇ ਹੋਰ ਵਧੇ ਹਨ

 

ਉਨ੍ਹਾਂ ਨੇ ਦੱਸਿਆ ਕਿ ਅੱਜ ਯੂਨੀਵਰਸਿਟੀ ਕੈਂਪਸ ਵਿੱਚ ਆਯੋਜਿਤ ਇਸ ਜੌਬ ਫੇਅਰ ਵਿੱਚ 30 ਤੋਂ ਵੱਧ ਕੰਪਨੀਆਂ 2300 ਨੌਕਰੀਆਂ ਦੇਣ ਲਈ ਉਪਲੱਬਧ ਹਨ ਅਤੇ 1500 ਤੋਂ ਵੱਧ ਵਿਦਿਆਰਥੀ ਆਵੇਦਕ ਦੇ ਤੌਰ ਤੇ ਰਜਿਸਟਰਡ ਹੋਏ ਹਨ

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:2 10 lakh jobs to be offered in Mega Job Fair: Channi