ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰੂਪਨਗਰ ਜ਼ਿਲ੍ਹੇ 'ਚ ਹੁਣ ਤੱਕ ਕੁੱਲ 2 ਕੇਸ ਕੋਰੋਨਾ ਪਾਜ਼ਿਟਿਵ: ਡੀਸੀ

ਰੋਨਾ ਵਾਇਰਸ ਦੇ ਰੂਪਨਗਰ ਜ਼ਿਲ੍ਹੇ ਵਿੱਚ ਕੁੱਲ 02 ਕੇਸ ਪਾਜ਼ਿਟਿਵ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰਿ ਨੇ ਦਿੱਤੀ। 

 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੋਪੜ ਦੇ ਸਬ ਡਵੀਜ਼ਨ ਮੋਰਿੰਡਾ ਦੇ ਪਿੰਡ ਚਤਾਮਲੀ ਨਿਵਾਸੀ ਦੇ ਇੱਕ ਵਿਅਕਤੀ ਦਾ ਇਲਾਜ ਪਹਿਲਾਂ ਤੋਂ ਹੀ ਪੀ.ਜੀ.ਆਈ. ਚੰਡੀਗੜ੍ਹ ਵਿਖੇ ਚੱਲ ਰਿਹਾ ਹੈ। ਇਹ ਪਾਜ਼ਿਟਿਵ ਕੇਸ ਚੰਡੀਗੜ੍ਹ ਵਿਖੇ ਹੀ  ਕਾਊਂਟ ਕੀਤਾ ਜਾਣਾ ਹੈ। ਇਸ ਤਰ੍ਹਾਂ ਨਾਲ ਜ਼ਿਲ੍ਹੇ ਵਿੱਚ ਕੁੱਲ 2 ਕੇਸ ਹੀ ਪਾਜ਼ਿਟਿਵ ਹਨ। ਇਸ ਤਰ੍ਹਾਂ ਨਾਲ ਜ਼ਿਲ੍ਹੇ ਵਿੱਚ ਲਏ ਗਏ 47 ਸੈਂਪਲਾਂ ਵਿੱਚੋਂ ਹੁਣ  45 ਦੀ ਰਿਪੋਰਟ ਨੈਗੇਟਿਵ, 0 ਪੈਂਡਿੰਗ ਅਤੇ 2 ਕੇਸ ਪਾਜ਼ਿਟਿਵ ਹਨ।

 

ਰੂਪਨਗਰ ਤੋਂ ਕੁਲਵਿੰਦਰ ਭਾਟੀਆ ਦੀ ਰਿਪੋਰਟ ਅਨੁਸਾਰ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿ ਪਾਜ਼ਿਟਿਵ ਕੇਸਾਂ ਵਿੱਚੋਂ ਚਤਾਮਲੀ ਨਿਵਾਸੀ ਇੱਕ ਵਿਅਕਤੀ ਦਾ ਇਲਾਜ ਪੀ.ਜੀ.ਆਈ ਚੰਡੀਗੜ੍ਹ ਵਿਖੇ ਚੱਲ ਰਿਹਾ ਹੈ, ਦੇ 2 ਪਰਿਵਾਰਕ ਮੈਂਬਰਾਂ ਦਾ ਇਲਾਜ ਗਿਆਨ ਸਾਗਰ ਮੈਡੀਕਲ ਸੈਂਟਰ ਬਨੂੜ ਵਿਖੇ ਕੀਤਾ ਜਾ ਰਿਹਾ ਹੈ।

...


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:2 case corona positive to till date in rupnagar distt DC